ਸਿਵਲ ਸਰਜਨ ਬਲਾਚੌਰ ਵੱਲੋਂ ਹਸਪਤਾਲ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ
ਬਲਾਚੌਰ, 18 ਅਪ੍ਰੈਲ (ਹਿ. ਸ.)। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ
ਬਲਾਚੌਰ


ਬਲਾਚੌਰ, 18 ਅਪ੍ਰੈਲ (ਹਿ. ਸ.)। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਇਸੇ ਉਦੇਸ਼ ਨਾਲ ਵੀਰਵਾਰ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜੱਚਾ ਬੱਚਾ ਵਾਰਡ, ਐਮਰਜੈਂਸੀ ਵਾਰਡ, ਪੀ.ਪੀ. ਯੂਨਿਟ ਸਮੇਤ ਓ.ਪੀ.ਡੀ., ਆਈ.ਪੀ.ਡੀ. ਵਿਖੇ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ ਨੂੰ ਵੀ ਦੇਖਿਆ।

ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਕੁਲਵਿੰਦਰ ਮਾਨ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਸਪੋਰਟਿਵ ਸੁਪਰਵੀਜ਼ਨ ਕੀਤੀ ਜਾਂਦੀ ਹੈ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।

ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਆਮ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande