ਐਡਵੋਕੇਟ ਮਨਪ੍ਰੀਤ ਸਿੰਘ ਭੱਟੀ ਯੂਥ ਅਕਾਲੀ ਦਲ ਦੇ ਬਣੇ ਕੌਮੀ ਮੀਤ ਪ੍ਰਧਾਨ
ਲਾਲੜੂ, 18 ਅਪ੍ਰੈਲ (ਹਿ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਹਲਕਾ ਡੇਰਾਬਸ
ਐਡਵੋਕੇਟ ਮਨਪ੍ਰੀਤ ਸਿੰਘ ਭੱਟੀ


ਲਾਲੜੂ, 18 ਅਪ੍ਰੈਲ (ਹਿ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਹਲਕਾ ਡੇਰਾਬਸੀ ਦੇ ਨੌਜਵਾਨ ਐਡਵੋਕੇਟ ਮਨਪ੍ਰੀਤ ਸਿੰਘ ਭੱਟੀ ਨੂੰ ਪਾਰਟੀ 'ਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਡੇਰਾਬਸੀ ਹਲਕੇ ਦੇ ਸਾਬਕਾ ਵਿਧਾਇਕ ਅਤੇ ਲੋਕ ਸਭਾ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਦੀ ਸਿਫ਼ਾਰਸ਼ 'ਤੇ ਪਾਰਟੀ ਵੱਲੋਂ ਐਡਵੋਕੇਟ ਮਨਪ੍ਰੀਤ ਭੱਟੀ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਮਨਪ੍ਰੀਤ ਸਿੰਘ ਭੱਟੀ ਨੇ ਇਸ ਨਿਯੁਕਤੀ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਐਨ.ਕੇ.ਸ਼ਰਮਾ ਨੇ ਇਨ੍ਹਾਂ ਨਿਯੁਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ। ਇਲਾਕੇ ਵਿੱਚ ਨੌਜਵਾਨਾਂ ਵਿੱਚ ਰਾਜਨੀਤੀ ਜਾਗਰਤੀ ਪੈਦਾ ਹੋਵੇਗੀ ,ਜਿਸ ਨਾਲ ਉਹਨਾਂ ਦੇ ਹੌਸਲੇ ਬੁਲੰਦ ਹੋਣਗੇ ਅਤੇ ਉਹ ਪਾਰਟੀ ਅੰਦਰ ਹੋਰ ਸਰਗਰਮੀ ਨਾਲ ਕੰਮ ਕਰਨਗੇ ਤੇ ਜਿਸ ਨਾਲ ਪੰਜਾਬ ਦੇ ਵਿਕਾਸ ਨੂੰ ਹੋਰ ਤਰੱਕੀ ਤੇ ਬਲ ਮਿਲੇਗਾ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ


 rajesh pande