ਖੰਨਾ ਦੇ ਰਾਮਗੜ੍ਹੀਆ ਭਾਈਚਾਰੇ ਵੱਲੋਂ ਮੁੱਖ ਮੰਤਰੀ ਮਾਨ ਤੋਂ ਕੈਬਨਿਟ ਮੰਤਰੀ ਭੁੱਲਰ ਖਿਲਾਫ਼ ਕਾਰਵਾਈ ਦੀ ਮੰਗ
ਖੰਨਾ, 18 ਅਪ੍ਰੈਲ (ਹਿ. ਸ.)। ਸ਼ਹਿਰ ਦੇ ਰਾਮਗੜ੍ਹੀਆ ਭਾਈਚਾਰੇ ਦੀ ਵਿਸ਼ੇਸ਼ ਮੀਟਿੰਗ ਮਾਲੇਰਕੋਟਲਾ ਰੋਡ ਸਥਿਤ ਗੁਰਦੁਆਰਾ
017


ਖੰਨਾ, 18 ਅਪ੍ਰੈਲ (ਹਿ. ਸ.)। ਸ਼ਹਿਰ ਦੇ ਰਾਮਗੜ੍ਹੀਆ ਭਾਈਚਾਰੇ ਦੀ ਵਿਸ਼ੇਸ਼ ਮੀਟਿੰਗ ਮਾਲੇਰਕੋਟਲਾ ਰੋਡ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਰਣਜੀਤ ਨਗਰ ਵਿਖੇ ਵਰਿੰਦਰ ਸਿੰਘ ਦਹੇਲੇ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਪਿਛਲੇ ਦਿਨ੍ਹੀਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰਾਮਗੜ੍ਹੀਆ ਅਤੇ ਸੁਨਿਆਰ ਭਾਈਚਾਰੇ ਖਿਲਾਫ਼ ਵਰਤੀ ਅਪਮਾਨਜਨਕ ਭਾਸ਼ਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਐਸਡੀਐਮ ਖੰਨਾ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ।

ਗੱਲਬਾਤ ਕਰਦਿਆਂ ਬਾਬਾ ਵਿਸ਼ਵਗਰਮਾ ਰਾਮਗੜ੍ਹੀਆ ਸਭਾ ਦੇ ਚੇਅਰਮੈਨ ਪੁਸ਼ਕਾਰਰਾਜ ਸਿੰਘ ਰੂਪਰਾਏ ਨੇ ਦੱਸਿਆ ਕਿ ਅੱਜ ਭਾਈਚਾਰੇ ਦੀ ਮੀਟਿੰਗ ਵਿਚ ਕੈਬਨਿਟ ਮੰਤਰੀ ਭੁੱਲਰ ਵੱਲੋਂ ਉਕਤ ਭਾਈਚਾਰੇ ਖਿਲਾਫ਼ ਵਰਤੀ ਸ਼ਬਦਾਵਲੀ ਦੀ ਨਿੰਦਾ ਕੀਤੀ ਗਈ ਅਤੇ ਮੁੱਖ ਮੰਤਰੀ ਦੇ ਨਾਮ ਐਸਡੀਐਮ ਖੰਨਾ ਨੂੰ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਮੰਤਰੀ ਵੱਲੋਂ ਬਾਅਦ ਵਿਚ ਇਸ ਲਈ ਮੁਆਫੀ ਵੀ ਮੰਗ ਲਈ ਹੈ, ਪ੍ਰੰਤੂ ਭਾਈਚਾਰਾ ਇਸ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਤਰੀ ਖਿਲਾਫ਼ ਉਚਿਤ ਅਤੇ ਸੰਤੋਸ਼ਜਨਕ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾਂਦੀ, ਭਾਈਚਾਰੇ ਅੰਦਰ ਰੋਸ ਦੀ ਲਹਿਰ ਜਾਰੀ ਰਹੇਗੀ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਭੁੱਲਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande