ਆਮ ਚੋਣਾਂ ਦੇ ਚੌਥੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ, 18 ਅਪ੍ਰੈਲ (ਹਿ. ਸ.)। ਦੇਸ਼ ਵਿੱਚ ਚੌਥੇ ਪੜਾਅ ਦੀਆਂ ਆਮ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ
01


ਨਵੀਂ ਦਿੱਲੀ, 18 ਅਪ੍ਰੈਲ (ਹਿ. ਸ.)। ਦੇਸ਼ ਵਿੱਚ ਚੌਥੇ ਪੜਾਅ ਦੀਆਂ ਆਮ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੌਥੇ ਪੜਾਅ 'ਚ 10 ਰਾਜਾਂ ਆਂਧਰਾ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੀਆਂ 96 ਲੋਕ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਚੌਥੇ ਪੜਾਅ ਦੀ ਵੋਟਿੰਗ 13 ਮਈ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗੀ।

ਇਨ੍ਹਾਂ 'ਚ ਆਂਧਰਾ ਪ੍ਰਦੇਸ਼ ਦੀਆਂ 25, ਬਿਹਾਰ ਦੀਆਂ ਪੰਜ, ਝਾਰਖੰਡ ਦੀਆਂ ਚਾਰ, ਮੱਧ ਪ੍ਰਦੇਸ਼ ਦੀਆਂ ਅੱਠ, ਮਹਾਰਾਸ਼ਟਰ ਦੀਆਂ 11, ਓਡੀਸ਼ਾ ਦੀਆਂ ਚਾਰ, ਤੇਲੰਗਾਨਾ ਦੀਆਂ 17, ਉੱਤਰ ਪ੍ਰਦੇਸ਼ ਦੀਆਂ 13, ਪੱਛਮੀ ਬੰਗਾਲ ਦੀਆਂ ਅੱਠ ਅਤੇ ਜੰਮੂ-ਕਸ਼ਮੀਰ ਦੀ ਇੱਕ ਸੀਟ ਸ਼ਾਮਲ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande