ਸਲਮਾਨ ਖਾਨ ਦੇ ਘਰ ਬਾਹਰ ਗੋਲੀਕਾਂਡ 'ਚ ਇਕ ਹੋਰ ਵਿਅਕਤੀ ਗ੍ਰਿਫਤਾਰ
ਮੁੰਬਈ, 18 ਅਪ੍ਰੈਲ (ਹਿ. ਸ.)। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ 14 ਅਪ੍ਰੈਲ ਨੂੰ ਗ
29


ਮੁੰਬਈ, 18 ਅਪ੍ਰੈਲ (ਹਿ. ਸ.)। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ 14 ਅਪ੍ਰੈਲ ਨੂੰ ਗੋਲੀਬਾਰੀ ਹੋਈ ਸੀ। ਤੜਕੇ ਦੋ ਬਦਮਾਸ਼ ਬਾਈਕ 'ਤੇ ਆਏ ਅਤੇ ਗਲੈਕਸੀ ਅਪਾਰਟਮੈਂਟ ਵੱਲ ਗੋਲੀਬਾਰੀ ਕੀਤੀ। ਗੋਲੀਬਾਰੀ ਦੀ ਘਟਨਾ ਤੋਂ ਹਰ ਕੋਈ ਹੈਰਾਨ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਲਮਾਨ ਅਤੇ ਖਾਨ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਤੁਹਾਡੇ ਨਾਲ ਹੈ। ਇਸ ਤਰ੍ਹਾਂ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹਰਿਆਣਾ ਤੋਂ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਦੀ ਕਾਰਵਾਈ ਜਾਰੀ ਹੈ। ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਹੋਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੇਰ ਰਾਤ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਇਹ ਵਿਅਕਤੀ ਲਾਰੇਂਸ ਬਿਸ਼ਨੋਈ ਗੈਂਗ ਅਤੇ ਸ਼ੂਟਰਾਂ ਵਿਚਕਾਰ ਸੰਪਰਕ ਦਾ ਕੰਮ ਕਰਦਾ ਸੀ। ਪੁਲਿਸ ਨੇ ਇਸ ਵਿਅਕਤੀ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ।

ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਬਾਹਰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦਰ ਘਰ 'ਤੇ ਗੋਲੀਬਾਰੀ ਦੀ ਘਟਨਾ ਐਤਵਾਰ (14 ਅਪ੍ਰੈਲ) ਨੂੰ ਵਾਪਰੀ ਸੀ। ਇਸ ਨਾਲ ਆਸਪਾਸ ਦੇ ਇਲਾਕੇ 'ਚ ਸਨਸਨੀ ਫੈਲ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਦੋਸ਼ੀਆਂ ਦੇ ਨਾਮ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਹਨ। ਦੋਵਾਂ ਨੂੰ 10 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਹੁਣ ਹਰਿਆਣਾ ਤੋਂ ਇਕ ਹੋਰ ਵਿਅਕਤੀ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਮਾਮਲੇ 'ਚ ਕੀ ਹੋਵੇਗਾ ਇਹ ਦੇਖਣਾ ਹੋਵੇਗਾ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande