ਕਾਂਗਰਸ ਤੇ 'ਆਪ' ਦੱਸਣ ਅੱਠ ਸਾਲਾਂ 'ਚ ਕਿੰਨੇ ਕਿਸਾਨਾਂ ਨੂੰ ਦਿੱਤੇ ਟਿਊਬਵੈਲ ਕੁਨੈਕਸ਼ਨ : ਐਨ.ਕੇ. ਸ਼ਰਮਾ
ਘਨੌਰ, 19 ਅਪ੍ਰੈਲ (ਹਿ. ਸ.)। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ
 ਐਨ.ਕੇ. ਸ਼ਰਮਾ


ਘਨੌਰ, 19 ਅਪ੍ਰੈਲ (ਹਿ. ਸ.)। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਦੇਸ਼ ਵਿੱਚ ਕੇਵਲ ਪ੍ਰਕਾਸ਼ ਸਿੰਘ ਬਾਦਲ, ਚੌਧਰੀ ਦੇਵੀ ਲਾਲ ਅਤੇ ਚਰਨ ਸਿੰਘ ਹੀ ਕਿਸਾਨ ਹਿਤੈਸ਼ੀ ਆਗੂ ਰਹੇ ਹਨ। ਅੱਜ ਪੰਜਾਬ ਵਿੱਚ ਕੁੱਲ 14 ਲੱਖ ਟਿਊਬਵੈਲ ਕੁਨੈਕਸ਼ਨ ਹਨ। ਜਿਨ੍ਹਾਂ ਵਿੱਚੋਂ 13 ਲੱਖ ਕੁਨੈਕਸ਼ਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਦਿੱਤੇ ਗਏ ਹਨ। ਲੋਕ ਸਭਾ ਚੋਣਾਂ ਵਿੱਚ ਵੋਟਾਂ ਮੰਗਣ ਉਤਰੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਉਮੀਦਵਾਰ ਇਹ ਦੱਸਣ ਕਿ ਪਿਛਲੇ ਅੱਠ ਸਾਲਾਂ ਵਿੱਚ ਪਟਿਆਲਾ ਲੋਕ ਸਭਾ ਹਲਕੇ ਵਿੱਚ ਕਿੰਨੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਗਏ ਹਨ।

ਐਨਕੇ ਸ਼ਰਮਾ ਹਲਕਾ ਘਨੌਰ ਦੇ ਪਿੰਡ ਸ਼ੇਖਪੁਰਾ ਵਿੱਚ ਅਕਾਲੀ ਆਗੂ ਭੁਪਿੰਦਰ ਸਿੰਘ ਸ਼ੇਖਪੁਰਾ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਜੇਕਰ ਅੱਜ ਕੁਝ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਮਿਲ ਰਿਹਾ ਹੈ ਤਾਂ ਇਸ ਵਿੱਚ ਸਭ ਤੋਂ ਵੱਡਾ ਯੋਗਦਾਨ ਪ੍ਰਕਾਸ਼ ਸਿੰਘ ਬਾਦਲ, ਦੇਵੀ ਲਾਲ ਅਤੇ ਚਰਨ ਸਿੰਘ ਦਾ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਬਦਲਵੀਆਂ ਫਸਲਾਂ ਦੀ ਪੈਦਾਵਾਰ ਲਈ ਤਾਂ ਕਿਹਾ ਹੈ ਪਰ ਉਨ੍ਹਾਂ ਦੀ ਖਰੀਦ ਅੱਠ ਸਾਲਾਂ ਵਿੱਚ ਕੋਈ ਨੀਤੀ ਨਹੀਂ ਬਣਾਈ।

ਸ਼ਰਮਾ ਨੇ ਪਟਿਆਲਾ ਹਲਕੇ ਵਿੱਚ ਆਉਣ ਵਾਲੇ ਹੜ੍ਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਟਿਆਲਾ ਲੋਕ ਸਭਾ ਅਧੀਨ ਆਉਂਦੇ ਕਈ ਵਿਧਾਨ ਸਭਾ ਹਲਕੇ ਹਰ ਸਾਲ ਹੜ੍ਹਾਂ ਨਾਲ ਪ੍ਰਭਾਵਿਤ ਹੁੰਦੇ ਹਨ। ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ। ਪ੍ਰਨੀਤ ਕੌਰ ਇੱਥੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਹਨ ਪਰ ਅੱਜ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਕਰਵਾਇਆ। ਸ਼ਰਮਾ ਨੇ ਪ੍ਰੋਗਰਾਮ ਵਿੱਚ ਹਾਜ਼ਰ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਉਨ੍ਹਾਂ ਨੂੰ ਲੋਕ ਸਭਾ ਵਿੱਚ ਭੇਜਣ ਤਾਂ ਸਭ ਤੋਂ ਪਹਿਲਾਂ ਉਹ ਘੱਗਰ ਤੋਂ ਆਉਣ ਵਾਲੇ ਹੜ੍ਹਾਂ ਤੋਂ ਮੁਕਤ ਕਰਨਗੇ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande