ਈਡੀ ਨੇ ਪੁਣੇ 'ਚ ਡੀਐਸਕੇ ਦੇ ਦਫਤਰ 'ਤੇ ਛਾਪਾ ਮਾਰਿਆ
ਨਵੀਂ ਦਿੱਲੀ, 19 ਅਪ੍ਰੈਲ (ਹਿ. ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਡੀਐਸ ਕੁਲਕਰਨੀ ਦੇ ਪੁਣੇ ਦਫ਼ਤਰ 'ਤੇ ਛਾਪਾ
23


ਨਵੀਂ ਦਿੱਲੀ, 19 ਅਪ੍ਰੈਲ (ਹਿ. ਸ.)। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਡੀਐਸ ਕੁਲਕਰਨੀ ਦੇ ਪੁਣੇ ਦਫ਼ਤਰ 'ਤੇ ਛਾਪਾ ਮਾਰਿਆ ਹੈ। ਕੇਂਦਰੀ ਜਾਂਚ ਏਜੰਸੀ ਦੀਆਂ ਦੋ ਟੀਮਾਂ ਫਿਲਹਾਲ ਛਾਪੇਮਾਰੀ ਕਰ ਰਹੀਆਂ ਹਨ।

ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਕਿ ਪੁਣੇ 'ਚ ਡੀਐੱਸ ਕੁਲਕਰਨੀ ਦੇ ਦਫ਼ਤਰ 'ਤੇ ਛਾਪਾ ਮਾਰਿਆ ਗਿਆ ਹੈ। ਪੁਣੇ ਦੇ ਜੰਗਲੀ ਮਹਾਰਾਜ ਰੋਡ ਸਥਿਤ ਉਨ੍ਹਾਂ ਦੇ ਦਫਤਰ 'ਤੇ ਈਡੀ ਦੀ ਛਾਪੇਮਾਰੀ ਅੱਜ ਸਵੇਰੇ ਸ਼ੁਰੂ ਹੋਈ ਸੀ, ਜੋ ਫਿਲਹਾਲ ਜਾਰੀ ਹੈ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।

ਵਰਣਨਯੋਗ ਹੈ ਕਿ ਡੀਐਸ ਕੁਲਕਰਨੀ ਇਸ ਤੋਂ ਪਹਿਲਾਂ ਵੀ ਗਾਹਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿਚ ਸਜ਼ਾ ਭੁਗਤ ਚੁੱਕੇ ਹਨ, ਉਨ੍ਹਾਂ ਵਿਰੁੱਧ ਕਈ ਥਾਣਿਆਂ ਵਿਚ ਕੇਸ ਦਰਜ ਹਨ। ਹਾਲਾਂਕਿ ਫਿਲਹਾਲ ਉਹ ਜ਼ਮਾਨਤ 'ਤੇ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande