ਫਰੀਦਕੋਟ: ਏ. ਡੀ. ਸੀ. ਨੇ ਹੀਟ ਐਡਵਾਈਜਰੀ ਸਬੰਧੀ ਮੀਟਿੰਗ ਕੀਤੀ
ਫਰੀਦਕੋਟ 19 ਅਪ੍ਰੈਲ (ਹਿ. ਸ.)। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2024 ਬਾਰੇ ਜਾਰੀ ਐਡਵਾਈਜ਼ਰੀ ਦੇ
ਫਰੀਦਕੋਟ: ਏ. ਡੀ. ਸੀ.


ਫਰੀਦਕੋਟ 19 ਅਪ੍ਰੈਲ (ਹਿ. ਸ.)। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2024 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਕਿਸੇ ਵੀ ਬਾਸ਼ਿੰਦੇ ਨੂੰ ਖਾਸ ਕਰ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਨੂੰ ਗਰਮੀ ਕਾਰਨ ਜਾਨੀ ਨੁਕਸਾਨ ਨਾ ਝੱਲਣਾ ਪਵੇ, ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ।

ਇਸ ਦੌਰਾਨ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਟਰ ਜਗਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਹੀਟ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਫੇਜ਼-2 ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਨਵਰੀ ਤੋਂ ਅਪ੍ਰੈਲ ਤੱਕ ਫੇਜ਼-1 ਚੱਲ ਰਿਹਾ ਹੈ ਜਦਕਿ ਮਈ ਤੋਂ ਅਗਸਤ ਤੱਕ ਫੇਜ਼-2 ਸ਼ੁਰੂ ਹੋਣ ਵਾਲਾ ਹੈ ਜਿਸ ਦੌਰਾਨ ਜਿਆਦਾ ਗਰਮੀ ਪੈਣ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ। ਮਾਲ ਵਿਭਾਗ ਨੂੰ ਹੀਟ ਅਲਰਟ ਜਾਰੀ ਕਰਨ, ਹੀਟ ਅਲਰਟ ਦੌਰਾਨ ਰਿਪੋਰਟਾਂ ਨੂੰ ਵਿਚਾਰਨ ਲਈ ਨਿਯਮਿਤ ਕਾਨਫਰੰਸ ਆਯੋਜਤ ਕਰਨ, ਤਾਜੇ ਪੀਣ ਯੋਗ ਪਾਣੀ ਦਾ ਪ੍ਰਬੰਧ ਕਰਨ, ਹਸਪਤਾਲਾਂ ਆਦਿ ਵਿੱਚ ਬਿਜਲੀ ਦੀ ਸਪਲਾਈ ਨਿਰਵਿਘਨ ਚਲਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣੇ ਚਾਹੀਦੇ ਹਨ, ਸਿੱਧੀ ਧੁੱਪ ਤੋਂ ਸਿਰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਰੁਮਾਲ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਮੌਸਮੀ ਫਲਾਂ ਅਤੇ ਸਬਜ਼ੀਆਂ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰਾ, ਟਮਾਟਰ, ਤੋਰੀ ਦੀ ਵਰਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਲੋਕ ਸੰਪਰਕ ਵਿਭਾਗ ਨੂੰ ਹੀਟ ਵੇਵ ਦੌਰਾਨ ਹੋਣ ਵਾਲੇ ਖ਼ਤਰਿਆਂ ਅਤੇ ਬਿਮਾਰੀਆਂ ਸਬੰਧੀ ਸੰਦੇਸ਼ ਜਾਰੀ ਕਰਨ, ਟੈਲੀਕਾਮ ਕੰਪਨੀਆਂ ਦੇ ਸਹਿਯੋਗ ਨਾਲ ਹੀਟ ਵੇਵ ਚਿਤਾਵਨੀ ਸਬੰਧੀ ਐਸ.ਐਮ.ਐਸ., ਈ-ਮੇਲ ਅਤੇ ਵੱਟਸ ਐਪ ਸੁਨੇਹੇ ਭੇਜਣੇ, ਸਿਹਤ ਵਿਭਾਗ ਦੇ ਸਹਿਯੋਗ ਨਾਲ ਨਿੱਜੀ ਪ੍ਰੈਕਟੀਸ਼ਨਰਾਂ ਨੂੰ ਐਸ.ਐਮ.ਐਸ. ਚਿਤਾਵਨੀ ਭੇਜਣ, ਚਿਤਾਵਨੀ ਜਾਰੀ ਕਰਨ ਲਈ ਲੋਕਲ ਰੇਡੀਓ, ਐਫ ਐਮ ਰੇਡੀਓ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦਾ ਕੰਮ ਦਿੱਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande