ਸਿਹਤ ਵਿਭਾਗ ਨੇ ਮਨਾਇਆ 'ਵਿਸ਼ਵ ਜਿਗਰ ਦਿਵਸ'
ਸ੍ਰੀ ਫਤਿਹਗੜ੍ਹ ਸਾਹਿਬ, 19 ਅਪ੍ਰੈਲ (ਹਿ. ਸ.)। ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾ
ਸ੍ਰੀ ਫਤਿਹਗੜ੍ਹ ਸਾਹਿਬ


ਸ੍ਰੀ ਫਤਿਹਗੜ੍ਹ ਸਾਹਿਬ, 19 ਅਪ੍ਰੈਲ (ਹਿ. ਸ.)। ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿਚ ਆਪਣੇ ਜਿਗਰ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖੋ ਥੀਮ ਤਹਿਤ ਵਿਸ਼ਵ ਜਿਗਰ ਦਿਵਸ ਮਨਾਇਆ ਗਿਆ। ਇਸ ਮੌਕੇ ਜਿਲ੍ਹਾ ਸਿਹਤ ਵਿਭਾਗ ਵੱਲੋਂ ਜ਼ਿਲਾ ਹਸਪਤਾਲ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਵਿਸ਼ਵ ਜਿਗਰ ਦਿਵਸ ਪਹਿਲੀ ਵਾਰ ਰਸਮੀ ਤੌਰ 'ਤੇ 19 ਅਪ੍ਰੈਲ, 2012 ਨੂੰ ਮਨਾਇਆ ਗਿਆ ਸੀ। ਇਹ ਦਿਨ ਜਿਗਰ ਨਾਲ ਸਬੰਧਤ ਸਮੱਸਿਆਵਾਂ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਵਧਾਉਣ 'ਤੇ ਕੇਂਦਰਿਤ ਹੈ।

ਉਨ੍ਹਾਂ ਦਸਿਆ ਕਿ ਜਿਗਰ ਸਰੀਰ ਦਾ ਦੂਸਰਾ ਸਭ ਤੋਂ ਵੱਡਾ ਅੰਗ ਹੈ, ਇਹ ਸਰੀਰ ਦੇ ਮੈਟਾਬੋਲਿਜ਼ਮ ਨੂੰ ਕੰਟਰੋਲ ਕਰਦਾ ਹੈ, ਇਹ ਮਹੱਤਵਪੂਰਣ ਅੰਗਾਂ ਵਿੱਚੋਂ ਇੱਕ ਹੈ, ਜੋ ਪ੍ਰਤੀਰੋਧਕ ਸ਼ਕਤੀ, ਪਾਚਨ ਅਤੇ ਪਾਚਕ ਕਿਰਿਆ ਲਈ ਜ਼ਿੰਮੇਵਾਰ ਹੈ। ਜਿਗਰ ਦੀ ਕੋਈ ਵੀ ਬਿਮਾਰੀ ਜਾਂ ਬਿਮਾਰੀ ਨਾ ਸਿਰਫ਼ ਪਾਚਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਦੀ ਹੈ, ਸਗੋਂ ਗੁਰਦਿਆਂ, ਫੇਫੜਿਆਂ, ਦਿਲ ਅਤੇ ਦਿਮਾਗ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਇਸਦਾ ਸਿਹਤ ਮੰਦ ਹੋਣਾ ਅਤੀ ਜਰੂਰੀ ਹੈ । ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਜ਼ਿਆਦਾ ਚਰਬੀ ਇਕੱਠੀ ਹੋਣ ਨਾਲ ਜਿਗਰ ਦੀ ਸਿਹਤ 'ਤੇ ਵੀ ਅਸਰ ਪੈ ਸਕਦਾ ਹੈ ਉਹਨਾਂ ਕਿਹਾ ਕਿ ਜਿਗਰ ਦੀ ਬਿਮਾਰੀ ਦੇ ਕੁਝ ਆਮ ਲੱਛਣਾਂ ਵਿੱਚ ਭੁੱਖ ਨਾ ਲੱਗਣਾ, ਪੇਟ ਵਿੱਚ ਦਰਦ, ਪੀਲੀਆ, ਅਤੇ ਭਾਰ ਘਟਣਾ ਸ਼ਾਮਲ ਹਨ। ਉਹਨਾਂ ਇਹ ਵੀ ਕਿਹਾ ਕਿ ਨਸ਼ਿਆਂ , ਤਲੀਆਂ ਚੀਜ਼ਾਂ, ਜਿਆਦਾ ਮਿੱਠਾ ਆਦਿ ਤੋਂ ਪਰਹੇਜ਼ ਕਰਕੇ, ਰੋਜ਼ਾਨਾ ਕਸਰਤ, ਸੈਰ, ਸੰਤੁਲਿਤ ਭੋਜਨ ਦਾ ਸੇਵਨ ਅਤੇ ਜੀਵਨ ਸ਼ੈਲੀ ਵਿੱਚ ਹੋਰ ਲੋੜੀਂਦੀਆਂ ਤਬਦੀਲੀਆਂ ਕਰਨ ਨਾਲ ਜਿਗਰ ਸਬੰਧੀ ਰੋਗਾਂ ਤੋਂ ਬਚਿਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande