ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ, ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਦੇ ਨੇੜੇ
ਨਵੀਂ ਦਿੱਲੀ, 19 ਅਪ੍ਰੈਲ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀ ਕੀਮਤ 'ਚ ਤੇਜ਼ੀ ਦਾ ਰੁਖ ਹੈ। ਪਿਛਲੇ 24
11


ਨਵੀਂ ਦਿੱਲੀ, 19 ਅਪ੍ਰੈਲ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀ ਕੀਮਤ 'ਚ ਤੇਜ਼ੀ ਦਾ ਰੁਖ ਹੈ। ਪਿਛਲੇ 24 ਘੰਟਿਆਂ 'ਚ ਬ੍ਰੈਂਟ ਕਰੂਡ 2 ਡਾਲਰ ਪ੍ਰਤੀ ਬੈਰਲ ਤੋਂ ਜਿਆਦਾ ਵਧ ਕੇ 90 ਡਾਲਰ ਪ੍ਰਤੀ ਬੈਰਲ 'ਤੇ ਅਤੇ ਡਬਲਿਊਟੀਆਈ ਕਰੂਡ ਵੀ 85 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ 'ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ 'ਤੇ ਉਪਲਬਧ ਹੈ।

ਅੰਤਰਰਾਸ਼ਟਰੀ ਬਾਜ਼ਾਰ 'ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 2.29 ਡਾਲਰ ਜਾਂ 2.63 ਫੀਸਦੀ ਦੇ ਵਾਧੇ ਨਾਲ 89.40 ਡਾਲਰ ਪ੍ਰਤੀ ਬੈਰਲ 'ਤੇ ਟ੍ਰੈਂਡ ਕਰ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 2.25 ਡਾਲਰ ਜਾਂ 2.72 ਫੀਸਦੀ ਦੇ ਵਾਧੇ ਨਾਲ 84.98 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande