ਦੇਸ਼ ਵਿੱਚ ਆਮ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ
ਨਵੀਂ ਦਿੱਲੀ, 19 ਅਪ੍ਰੈਲ (ਹਿ. ਸ.)। ਦੇਸ਼ ਵਿੱਚ ਆਮ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ
03


ਨਵੀਂ ਦਿੱਲੀ, 19 ਅਪ੍ਰੈਲ (ਹਿ. ਸ.)। ਦੇਸ਼ ਵਿੱਚ ਆਮ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਹਿਲੇ ਪੜਾਅ ਦੇ ਚੋਣ ਮੈਦਾਨ ’ਚ ਅੱਠ ਕੇਂਦਰੀ ਮੰਤਰੀ, ਦੋ ਸਾਬਕਾ ਮੁੱਖ ਮੰਤਰੀ ਅਤੇ ਇੱਕ ਸਾਬਕਾ ਰਾਜਪਾਲ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪਹਿਲੇ ਪੜਾਅ ਵਿੱਚ 1625 ਉਮੀਦਵਾਰ ਮੈਦਾਨ ’ਚ ਹਨ। ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਲੋਕ ਸਭਾ ਸੀਟਾਂ ਸ਼ਾਮਲ ਹਨ।

ਇਨ੍ਹਾਂ ਵਿੱਚ ਰਾਜਸਥਾਨ ਦੀਆਂ 12, ਉੱਤਰ ਪ੍ਰਦੇਸ਼ ਦੀਆਂ ਅੱਠ, ਮੱਧ ਪ੍ਰਦੇਸ਼ ਦੀਆਂ ਛੇ, ਬਿਹਾਰ ਦੀਆਂ ਚਾਰ, ਪੱਛਮੀ ਬੰਗਾਲ ਦੀਆਂ ਤਿੰਨ, ਅਸਾਮ ਅਤੇ ਮਹਾਰਾਸ਼ਟਰ ਦੀਆਂ ਪੰਜ, ਮਣੀਪੁਰ ਦੀਆਂ ਦੋ, ਤ੍ਰਿਪੁਰਾ ਦੀ ਇੱਕ, ਜੰਮੂ-ਕਸ਼ਮੀਰ ਦੀ ਇੱਕ ਅਤੇ ਛੱਤੀਸਗੜ੍ਹ ਦੀ ਇੱਕ ਸੀਟ ਸ਼ਾਮਲ ਹਨ। ਇਸ ਤੋਂ ਇਲਾਵਾ ਤਾਮਿਲਨਾਡੂ ਦੀਆਂ 39, ਮੇਘਾਲਿਆ ਦੀਆਂ ਦੋ, ਉੱਤਰਾਖੰਡ ਦੀਆਂ ਪੰਜ, ਅਰੁਣਾਚਲ ਪ੍ਰਦੇਸ਼ ਦੀਆਂ ਦੋ, ਅੰਡੇਮਾਨ ਨਿਕੋਬਾਰ ਦੀਪ ਸਮੂਹ ਦੀ ਇੱਕ, ਮਿਜ਼ੋਰਮ ਦੀ ਇੱਕ, ਨਾਗਾਲੈਂਡ ਦੀ ਇੱਕ, ਪੁਡੂਚੇਰੀ ਦੀ ਇੱਕ, ਸਿੱਕਮ ਦੀ ਇਕ ਅਤੇ ਲਕਸ਼ਦੀਪ ਦੀ ਇਕ ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ।

ਲੋਕਤੰਤਰ ਦੇ ਮਹਾਨ ਤਿਉਹਾਰ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਹੈਂਡਲ 'ਤੇ ਕਿਹਾ, ''ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 102 ਸੀਟਾਂ ਲਈ ਵੋਟਾਂ ਪੈਣਗੀਆਂ। ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਇੱਕ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਦੋਸਤਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਡੀ ਗਿਣਤੀ ਵਿੱਚ ਵੋਟ ਪਾਉਣ।’’

ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਡਾ. ਮੋਹਨ ਭਾਗਵਤ ਨੇ ਮਹਾਰਾਸ਼ਟਰ ਦੇ ਨਾਗਪੁਰ 'ਚ ਇਕ ਬੂਥ 'ਤੇ ਪਹੁੰਚ ਕੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਹ ਆਪਣੀ ਉਂਗਲੀ 'ਤੇ ਲੱਗੀ ਸਿਆਹੀ ਦਿਖਾਉਂਦੇ ਹੋਏ ਬਾਹਰ ਆ ਗਏ। ਡਾ. ਭਾਗਵਤ ਨੇ ਕਿਹਾ ਕਿ ਵੋਟ ਪਾਉਣਾ ਸਾਡੇ ਸਾਰਿਆਂ ਦਾ ਫਰਜ਼ ਅਤੇ ਅਧਿਕਾਰ ਹੈ। ਇਸ ਲਈ ਅੱਜ ਮੈਂ ਸਭ ਤੋਂ ਪਹਿਲਾਂ ਕੰਮ ਵੋਟ ਪਾਉਣ ਦਾ ਕੀਤਾ।

ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਭ ਕੁਝ ਠੀਕ ਹੈ। ਤਿਆਰੀ ਅਸਲ ਵਿਚ ਦੋ ਸਾਲ ਪਹਿਲਾਂ ਸ਼ੁਰੂ ਹੋਈ ਸੀ। ਲਗਭਗ 16.86 ਕਰੋੜ ਵੋਟਰ ਵਾਲੇ ਵੋਟਿੰਗ ਦੇ ਪਹਿਲੇ ਪੜਾਅ ਲਈ ਲਗਭਗ 1.86 ਲੱਖ ਪੋਲਿੰਗ ਸਟੇਸ਼ਨਾਂ 'ਤੇ ਸਾਰੀਆਂ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande