ਦੋ ਭਾਰਤੀ ਵਿਦਿਆਰਥੀਆਂ ਦੀ ਸਕਾਟਲੈਂਡ ਵਿੱਚ ਝਰਨੇ 'ਚ ਡੁੱਬਣ ਨਾਲ ਮੌਤ
ਲੰਡਨ, 20 ਅਪ੍ਰੈਲ (ਹਿ. ਸ.)। ਭਾਰਤ ਦੇ ਦੋ ਵਿਦਿਆਰਥੀਆਂ ਦੀ ਸਕਾਟਲੈਂਡ ਵਿੱਚ ਇੱਕ ਝਰਨੇ ਵਿੱਚ ਡੁੱਬਣ ਨਾਲ ਮੌਤ ਹੋ ਗਈ।
04


ਲੰਡਨ, 20 ਅਪ੍ਰੈਲ (ਹਿ. ਸ.)। ਭਾਰਤ ਦੇ ਦੋ ਵਿਦਿਆਰਥੀਆਂ ਦੀ ਸਕਾਟਲੈਂਡ ਵਿੱਚ ਇੱਕ ਝਰਨੇ ਵਿੱਚ ਡੁੱਬਣ ਨਾਲ ਮੌਤ ਹੋ ਗਈ। ਇਹ ਵਿਦਿਆਰਥੀ ਬ੍ਰਿਟੇਨ ਦੀ ਇੱਕ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਸਨ।

ਸਕਾਟਲੈਂਡ ਪੁਲਿਸ ਨੇ ਅਜੇ ਤੱਕ ਦੋਵਾਂ ਵਿਦਿਆਰਥੀਆਂ ਦੇ ਨਾਮ ਜਾਰੀ ਨਹੀਂ ਕੀਤੇ ਹਨ। ਹਾਲਾਂਕਿ ਜਾਣਕਾਰੀ ਸਾਹਮਣੇ ਆਈ ਹੈ ਕਿ ਦੋਵੇਂ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਉਮਰ 20 ਸਾਲ ਅਤੇ 26 ਸਾਲ ਦੱਸੀ ਗਈ ਹੈ। ਇਹ ਘਟਨਾ ਬੁੱਧਵਾਰ ਰਾਤ ਨੂੰ ਪਰਥਸ਼ਾਇਰ ਦੇ ਬਲੇਅਰ ਆਫ ਐਥੋਲ ਦੇ ਨੇੜੇ ਲਿਨ ਆਫ਼ ਟਮੇਲ ਵਿੱਚ ਵਾਪਰੀ। ਇੱਥੇ ਦੋਸਤਾਂ ਦਾ ਇੱਕ ਸਮੂਹ ਘੁੰਮਣ ਆਇਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਵਿੱਚੋਂ ਦੋ ਪਾਣੀ ਵਿੱਚ ਡਿੱਗ ਗਏ। ਉਸ ਤੋਂ ਬਾਅਦ ਉਨ੍ਹਾਂ ਦੋਸਤਾਂ ਨੇ ਐਮਰਜੈਂਸੀ ਸੇਵਾਵਾਂ ਲਈ ਅਲਾਰਮ ਵਜਾਇਆ, ਜਿਸ ਤੋਂ ਬਾਅਦ ਸਕਾਟਿਸ਼ ਫਾਇਰ ਅਤੇ ਬਚਾਅ ਸੇਵਾ ਨੇ ਬਚਾਅ ਯਤਨਾਂ ਵਿੱਚ ਸਹਾਇਤਾ ਲਈ ਕਿਸ਼ਤੀ ਟੀਮ ਅਤੇ ਜਹਾਜ਼ ਭੇਜੇ। ਬਚਾਅ ਲਈ ਐਮਰਜੈਂਸੀ ਸੇਵਾਵਾਂ ਦੀ ਟੀਮ ਨੇ ਇਲਾਕੇ ਦੀ ਤਲਾਸ਼ੀ ਲੈਣ ਤੋਂ ਬਾਅਦ ਪਾਣੀ ਵਿੱਚੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਪੂਰੀ ਸਥਿਤੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਹਾਲਾਂਕਿ, ਘਟਨਾ ਵਾਲੀ ਥਾਂ ਜਾਂ ਆਸਪਾਸ ਕੋਈ ਵੀ ਸ਼ੱਕੀ ਹਲਾਤ ਨਹੀਂ ਦੇਖੇ ਗਏ।

ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਦੋ ਵਿਦਿਆਰਥੀਆਂ ਦੀ ਇਸ ਮੰਦਭਾਗੀ ਘਟਨਾ ਵਿੱਚ ਡੁੱਬਣ ਨਾਲ ਮੌਤ ਹੋ ਗਈ। ਐਡਿਨਬਰਗ ਵਿੱਚ ਭਾਰਤ ਦਾ ਕੌਂਸਲੇਟ ਜਨਰਲ ਉਨ੍ਹਾਂ ਦੇ ਪਰਿਵਾਰਾਂ ਦੇ ਸੰਪਰਕ ਵਿੱਚ ਹੈ ਅਤੇ ਇੱਕ ਕੌਂਸਲਰ ਅਧਿਕਾਰੀ ਨੇ ਇੱਕ ਵਿਦਿਆਰਥੀ ਦੇ ਯੂਕੇ-ਅਧਾਰਤ ਰਿਸ਼ਤੇਦਾਰ ਨਾਲ ਮੁਲਾਕਾਤ ਵੀ ਕੀਤੀ ਹੈ। ਡੰਡੀ ਯੂਨੀਵਰਸਿਟੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਹਾਈ ਕਮਿਸ਼ਨ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਨੂੰ ਭਾਰਤ ਵਾਪਸ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande