ਕੱਚਾ ਤੇਲ 88 ਡਾਲਰ ਪ੍ਰਤੀ ਬੈਰਲ ਦੇ ਨੇੜੇ, ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ
ਨਵੀਂ ਦਿੱਲੀ, 20 ਅਪ੍ਰੈਲ (ਹਿ. ਸ.)। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਲੰਬੇ ਸਮੇਂ ਤੋਂ ਸਥਿਰਤਾ ਨਹੀਂ
10


ਨਵੀਂ ਦਿੱਲੀ, 20 ਅਪ੍ਰੈਲ (ਹਿ. ਸ.)। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਲੰਬੇ ਸਮੇਂ ਤੋਂ ਸਥਿਰਤਾ ਨਹੀਂ ਦਿਖ ਰਹੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 88 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 84 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ 'ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।

ਕੌਮਾਂਤਰੀ ਬਾਜ਼ਾਰ 'ਚ ਆਖਰੀ ਕਾਰੋਬਾਰੀ ਦਿਨ ਬ੍ਰੈਂਡ ਕਰੂਡ 0.18 ਡਾਲਰ ਜਾਂ 0.21 ਫੀਸਦੀ ਦੇ ਵਾਧੇ ਨਾਲ 87.29 ਡਾਲਰ ਪ੍ਰਤੀ ਬੈਰਲ 'ਤੇ ਟਿਕਿਆ ਰਿਹਾ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.41 ਡਾਲਰ ਜਾਂ 0.50 ਫੀਸਦੀ ਦੇ ਵਾਧੇ ਨਾਲ 83.14 ਡਾਲਰ ਪ੍ਰਤੀ ਬੈਰਲ 'ਤੇ ਸਥਿਰ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande