ਆਈਪੀਐਲ 2024 : ਕੇਐਲ ਰਾਹੁਲ, ਰੁਤੂਰਾਜ ਗਾਇਕਵਾੜ 'ਤੇ 12-12 ਲੱਖ ਰੁਪਏ ਦਾ ਜੁਰਮਾਨਾ
ਲਖਨਊ, 20 ਅਪ੍ਰੈਲ (ਹਿ.ਸ.)। ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ 'ਚ ਸ਼ੁੱਕਰਵਾਰ ਨੂੰ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜ
07


ਲਖਨਊ, 20 ਅਪ੍ਰੈਲ (ਹਿ.ਸ.)। ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ 'ਚ ਸ਼ੁੱਕਰਵਾਰ ਨੂੰ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਅਤੇ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਵਿਚਾਲੇ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2024 ਦੇ 34ਵੇਂ ਮੈਚ ਦੌਰਾਨ ਧੀਮੀ ਓਵਰ ਗਤੀ ਕਰਕੇ ਦੋਵਾਂ ਟੀਮਾਂ ਦੇ ਕਪਤਾਨਾਂ 'ਤੇ 12-12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਲੀਗ ਨੇ ਸ਼ੁੱਕਰਵਾਰ ਦੇਰ ਰਾਤ ਜਾਰੀ ਇੱਕ ਬਿਆਨ ਵਿੱਚ ਕਿਹਾ, “ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਆਈਪੀਐਲ 2024 ਦੇ 34ਵੇਂ ਮੈਚ ਦੌਰਾਨ ਉਨ੍ਹਾਂ ਦੀ ਟੀਮ ਦੀ ਹੌਲੀ ਓਵਰ-ਗਤੀ ਬਣਾਈ ਰੱਖਣ ਕਾਰਨ ਲਖਨਊ ਸੁਪਰ ਜਾਇੰਟਸ ਦੇ ਕੈਪਟਨ ਕੇਐਲ ਰਾਹੁਲ ਨੂੰ ਜੁਰਮਾਨਾ ਲਗਾਇਆ ਗਿਆ ਹੈ। ਕਿਉਂਕਿ ਘੱਟੋ ਘੱਟ ਓਵਰ-ਰੇਟ ਦੇ ਅਪਰਾਧਾਂ ਨਾਲ ਸਬੰਧਤ ਆਈਪੀਐਲ ਜ਼ਾਬਤੇ ਦੇ ਤਹਿਤ ਇਹ ਉਨ੍ਹਾਂ ਦੀ ਟੀਮ ਦਾ ਸੀਜ਼ਨ ਦਾ ਪਹਿਲਾ ਅਪਰਾਧ ਸੀ, ਰਾਹੁਲ ’ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਬਿਆਨ ਵਿੱਚ ਅੱਗੇ ਕਿਹਾ ਗਿਆ, “ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰੁਤੂਰਾਜ ਗਾਇਕਵਾੜ ’ਤੇ ਲਖਨਊ ਸੁਪਰ ਜਾਇੰਟਸ ਦੇ ਖਿਲਾਫ ਮੈਚ ਦੌਰਾਨ ਹੌਲੀ ਓਵਰ-ਗਤੀ ਬਣਾਈ ਰੱਖਣ ਕਾਰਨ ਜੁਰਮਾਨਾ ਲਗਾਇਆ ਗਿਆ ਹੈ। ਕਿਉਂਕਿ ਘੱਟੋ-ਘੱਟ ਓਵਰ-ਰੇਟ ਦੇ ਅਪਰਾਧਾਂ ਨਾਲ ਸਬੰਧਤ ਆਈਪੀਐਲ ਆਚਾਰ ਸੰਹਿਤਾ ਦੇ ਤਹਿਤ ਇਹ ਉਨ੍ਹਾਂ ਦੀ ਟੀਮ ਦਾ ਸੀਜ਼ਨ ਦਾ ਪਹਿਲਾ ਅਪਰਾਧ ਸੀ, ਗਾਇਕਵਾੜ ’ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਮੈਚ ਦੀ ਗੱਲ ਕਰੀਏ ਤਾਂ ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 176 ਦੌੜਾਂ ਬਣਾਈਆਂ। ਸੀਐਸਕੇ ਲਈ ਰਵਿੰਦਰ ਜਡੇਜਾ ਨੇ ਸ਼ਾਨਦਾਰ ਅਜੇਤੂ ਅਰਧ ਸੈਂਕੜਾ ਲਗਾਇਆ। ਉਨ੍ਹਾਂ ਨੇ 40 ਗੇਂਦਾਂ 'ਤੇ 5 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ ਨਾਬਾਦ 57 ਦੌੜਾਂ ਬਣਾਈਆਂ। ਜਡੇਜਾ ਤੋਂ ਇਲਾਵਾ ਅਜਿੰਕਿਆ ਰਹਾਣੇ (24 ਗੇਂਦਾਂ 'ਤੇ 36 ਦੌੜਾਂ, 5 ਚੌਕੇ, 1 ਛੱਕਾ) ਅਤੇ ਮੋਇਨ ਅਲੀ (20 ਗੇਂਦਾਂ 'ਤੇ 30 ਦੌੜਾਂ, 3 ਛੱਕੇ) ਨੇ ਵੀ ਅਹਿਮ ਪਾਰੀਆਂ ਖੇਡੀਆਂ। ਅੰਤ 'ਚ ਸਾਬਕਾ ਕਪਤਾਨ ਅਤੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ ਨੇ 9 ਗੇਂਦਾਂ 'ਚ ਤੇਜ਼ 28 ਦੌੜਾਂ ਬਣਾਈਆਂ, ਜਿਸ 'ਚ 3 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਲਖਨਊ ਲਈ ਕਰੁਣਾਲ ਪੰਡਯਾ ਨੇ 2, ਮੋਹਸਿਨ ਖਾਨ, ਯਸ਼ ਠਾਕੁਰ, ਰਵੀ ਬਿਸ਼ਨੋਈ ਅਤੇ ਮਾਰਕਸ ਸਟਾਈਨਿਸ ਨੇ 1-1 ਵਿਕਟ ਲਈ।

ਜਵਾਬ 'ਚ ਲਖਨਊ ਨੇ ਸਲਾਮੀ ਬੱਲੇਬਾਜ਼ ਕਵਿੰਟਨ ਟੀ ਕਾਕ (54) ਅਤੇ ਕਪਤਾਨ ਕੇਐੱਲ ਰਾਹੁਲ (82) ਦੇ ਸ਼ਾਨਦਾਰ ਅਰਧ ਸੈਂਕੜੇ ਦੀ ਬਦੌਲਤ 19 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਸੀਐਸਕੇ ਲਈ ਮੁਸਤਫਿਜ਼ੁਰ ਰਹਿਮਾਨ ਅਤੇ ਮਥੀਸਾ ਪਥੀਰਾਨਾ ਨੇ 1-1 ਵਿਕਟ ਲਈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande