ਸ਼ਿਮਲਾ 'ਚ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ, ਐਫ.ਆਈ.ਆਰ.
ਸ਼ਿਮਲਾ, 23 ਅਪ੍ਰੈਲ (ਹਿ.ਸ.)। ਰਾਜਧਾਨੀ ਸ਼ਿਮਲਾ 'ਚ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ
15


ਸ਼ਿਮਲਾ, 23 ਅਪ੍ਰੈਲ (ਹਿ.ਸ.)। ਰਾਜਧਾਨੀ ਸ਼ਿਮਲਾ 'ਚ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਿਨਾਉਣੇ ਕਾਰੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦਾ ਪਤਾ ਨਹੀਂ ਲੱਗ ਸਕਿਆ ਹੈ। ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਸ਼ਿਮਲਾ ਪੁਲਿਸ ਨੇ ਅਣਪਛਾਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਨੇਪਾਲੀ ਮੂਲ ਦੀ ਹੈ।

ਸ਼ਿਕਾਇਤ ਦੇ ਮੁਤਾਬਕ ਸੋਮਵਾਰ ਨੂੰ ਮਾਸੂਮ ਬੱਚੀ ਬੇਚੈਨ ਸੀ ਅਤੇ ਗੁਪਤ ਅੰਗਾਂ 'ਚ ਦਰਦ ਨਾਲ ਤੜਫ਼ ਰਹੀ ਸੀ। ਮਾਂ ਆਪਣੀ ਮਾਸੂਮ ਧੀ ਨੂੰ ਹਸਪਤਾਲ ਲੈ ਗਈ। ਉਨ੍ਹਾਂ ਨੇ ਖਦਸ਼ਾ ਜ਼ਾਹਰ ਕੀਤਾ ਕਿ ਉਨ੍ਹਾਂ ਦੀ ਲੜਕੀ ਨਾਲ ਕਿਸੇ ਅਣਪਛਾਤੇ ਵਿਅਕਤੀ ਨੇ ਜਬਰ ਜਨਾਹ ਕੀਤਾ ਹੈ। ਇਕ ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਸ਼ਿਮਲਾ ਦੇ ਸਦਰ ਥਾਣੇ 'ਚ ਇਕ ਅਣਪਛਾਤੇ ਵਿਅਕਤੀ ਦੇ ਖਿਲਾਫ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande