ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਆਜ਼ਾਦ ਤੌਰ 'ਤੇ ਲੜਨਗੇ ਲੋਕ ਸਭਾ ਚੋਣ
ਚੰਡੀਗੜ੍ਹ, 24 ਅਪ੍ਰੈਲ (ਹਿ. ਸ.)। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ
ਅੰਮ੍ਰਿਤਪਾਲ ਸਿੰਘ 


ਚੰਡੀਗੜ੍ਹ, 24 ਅਪ੍ਰੈਲ (ਹਿ. ਸ.)। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ। ਇਸ ਸੰਬੰਧੀ ਫੋਨ ’ਤੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ। ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਾ ਲਗਭਗ ਤੈਅ ਹੋ ਗਿਆ ਹੈ।

ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਅਪ੍ਰੈਲ 2023 ’ਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਐਨਐਸਏ ਲਗਾਇਆ ਗਿਆ ਸੀ, ਗ੍ਰਿਫਤਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਕੈਦ ਕੀਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ‘ਚ ਬੰਦ ਹੋਏ ਲਗਭਗ ਇੱਕ ਸਾਲ ਹੋ ਗਿਆ ਹੈ ਜਦਕਿ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande