ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ
ਲਾਲੜੂ, 24 ਅਪ੍ਰੈਲ (ਹਿ. ਸ.)। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ, ਜੜੌਤ , ਤਸਿੰਬਲੀ ਅਤੇ ਟਿਵਾਣਾ ਦਾਣਾ ਮੰ
ਵਿਧਾਇਕ ਕੁਲਜੀਤ ਸਿੰਘ ਰੰਧਾਵਾ


ਲਾਲੜੂ, 24 ਅਪ੍ਰੈਲ (ਹਿ. ਸ.)। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ, ਜੜੌਤ , ਤਸਿੰਬਲੀ ਅਤੇ ਟਿਵਾਣਾ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਕਿਸਾਨ ਪਹਿਲਾ ਹੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਦੀ ਮਾਰ ਝੱਲ ਚੁੱਕਿਆ ਹੈ ਅਤੇ ਉਤੋਂ ਅਸਮਾਨੀ ਚੜ੍ਹੇ ਬਦਲ ਕਿਸਾਨਾਂ ਦੀਆਂ ਦੁਬਾਰੇ ਫੇਰ ਚਿੰਤਾਵਾਂ ਵਧਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਖ਼ਰਾਬੇ ਦੇ ਮੁਆਵਜ਼ੇ ਲਈ ਗਿਰਦਾਵਰੀ ਕੀਤੀ ਜਾ ਰਹੀ ਹੈ,ਜਿਸ ਨਾਲ ਕਿਸਾਨਾਂ ਨੂੰ ਰਾਹਤ ਨਸੀਬ ਹੋਵੇਗੀ।

ਰੰਧਾਵਾ ਨੇ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਣਕ ਦੇ ਸੀਜਨ ਵਿੱਚ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਫਸਲ ਦੀ ਅਦਾਇਗੀ ਵੀ ਤੈਅ ਸਮੇਂ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈ ਰਹੀ ਹੈ । ਉਨ੍ਹਾਂ ਵਿਰੋਧੀ ਪਾਰਟੀਆਂ ਉਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਦੂਸਰਿਆਂ ਉਤੇ ਨਿਸ਼ਾਨੇ ਸਾਧਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰ ਲੈਣੀ ਚਾਹੀਦੀ।ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕ ਭਲਾਈ ਦੇ ਹਿੱਤ ਵਿੱਚ ਕੰਮ ਕਰਨਾ ਹੈ ਅਤੇ ਪੰਜਾਬ ਨੂੰ ਵਿਕਾਸ ਦੇ ਰਾਹਾਂ ਤੇ ਲੈ ਕੇ ਜਾਣਾ ਹੈ, ਜਿਸਨੂੰ ਆਪ ਦੀ ਸਰਕਾਰ ਪੂਰਾ ਕਰਦੀ ਨਜ਼ਰ ਆ ਰਹੀ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande