ਡੀ. ਸੀ. ਸੰਗਰੂਰ ਵੱਲੋਂ ਖਰੀਦ ਏਜੰਸੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼
ਸੰਗਰੂਰ, 24 ਅਪ੍ਰੈਲ (ਹਿ. ਸ.)। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ
ਡੀ. ਸੀ. ਸੰਗਰੂਰ


ਸੰਗਰੂਰ, 24 ਅਪ੍ਰੈਲ (ਹਿ. ਸ.)। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਏ. ਡੀ. ਸੀ. (ਵਿਕਾਸ) ਵਰਜੀਤ ਵਾਲੀਆ, ਸਮੂਹ ਉਪ-ਮੰਡਲ ਮੈਜਿਸਟ੍ਰੇਟ, ਡੀ. ਐਫ. ਐਸ. ਸੀ., ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਅਧਿਕਾਰੀ ਲਗਾਤਾਰ ਅਨਾਜ ਮੰਡੀਆਂ ਦਾ ਦੌਰਾ ਕਰਨ ਅਤੇ ਹਰੇਕ ਪ੍ਰਬੰਧ ਨੂੰ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 4 ਲੱਖ 83 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜੋ ਕਿ ਅਨੁਮਾਨਿਤ ਕੁੱਲ ਆਮਦ 9 ਲੱਖ ਮੀਟ੍ਰਿਕ ਟਨ ਦਾ ਲਗਭਗ 55% ਬਣਦਾ ਹੈ। ਉਨ੍ਹਾਂ ਮਾਰਕਫੈਡ, ਪਨਗ੍ਰੇਨ, ਵੇਅਰ ਹਾਊਸ, ਪਨਸਪ ਆਦਿ ਸਰਕਾਰੀ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਤੋਂ ਖਰੀਦੀ ਜਾ ਚੁੱਕੀ ਫਸਲ ਦੀ ਸਮੇਂ ਸਿਰ ਲਿਫਟਿੰਗ ਕਰਾਉਣ ਦੀ ਹਦਾਇਤ ਕੀਤੀ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਅੰਬਾਰ ਨਾ ਲੱਗਣ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਬਰਸਾਤੀ ਮੌਸਮ ਦੇ ਮੱਦੇਨਜ਼ਰ ਲੋੜ ਅਨੁਸਾਰ ਤਰਪਾਲਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਮੰਡੀਆਂ ਵਿੱਚ ਟਰਾਂਸਪੋਰਟੇਸ਼ਨ ਅਤੇ ਮਜ਼ਦੂਰਾਂ ਸਬੰਧੀ ਹੁਣ ਕੋਈ ਸਮੱਸਿਆ ਨਹੀਂ ਹੈ ਇਸ ਲਈ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸਰਕਾਰ ਵੱਲੋਂ ਨਿਰਧਾਰਿਤ ਸੀਮਾ ਸਾਰਨੀ ਅਨੁਸਾਰ ਯਕੀਨੀ ਬਣਾਇਆ ਜਾਵੇ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande