ਮਣੀਪੁਰ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ
ਇੰਫਾਲ, 24 ਅਪ੍ਰੈਲ (ਹਿ. ਸ.)। ਮਣੀ ਪੁਰ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬ
26


ਇੰਫਾਲ, 24 ਅਪ੍ਰੈਲ (ਹਿ. ਸ.)। ਮਣੀ ਪੁਰ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧ ਵਿਚ ਸੁਰੱਖਿਆ ਬਲਾਂ ਦੀ ਸਾਂਝੀ ਕਾਰਵਾਈ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਮਣੀਪੁਰ ਪੁਲਿਸ ਨੇ ਬੁੱਧਵਾਰ ਨੂੰ ਦੱਸਿਆ ਕਿ ਸੁਰੱਖਿਆ ਬਲਾਂ ਨੇ ਪਹਾੜੀ ਅਤੇ ਘਾਟੀ ਜ਼ਿਲ੍ਹਿਆਂ ਦੇ ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਕਾਂਗਪੋਕਪੀ ਜ਼ਿਲ੍ਹੇ ਦੇ ਗੈਂਗਪੀਜੰਗ ਹਿੱਲ ਰੇਂਜ ਤੋਂ ਇਕ ਮੈਗਜ਼ੀਨ ਦੇ ਨਾਲ ਇਕ ਅਸਾਲਟ ਰਾਈਫਲ, 12 ਇੰਚ ਸਿੰਗਲ ਬੋਰ ਬੈਰਲ ਗਨ, 23 ਜਿੰਦਾ ਗੋਲਾ ਬਾਰੂਦ ਅਤੇ ਪੰਜ ਫਾਇਰ ਕੀਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਮਣੀਪੁਰ ’ਚ ਸੁਰੱਖਿਆ ਬਲਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਅਭਿਆਨ ਚਲਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande