ਬਾਂਦੀਪੋਰਾ 'ਚ ਮੁੱਠਭੇੜ ਜਾਰੀ, ਦੋ ਜਵਾਨ ਜ਼ਖ਼ਮੀ
ਬਾਂਦੀਪੋਰਾ, 24 ਅਪ੍ਰੈਲ (ਹਿ. ਸ.)। ਬਾਂਦੀਪੋਰਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁ
18


ਬਾਂਦੀਪੋਰਾ, 24 ਅਪ੍ਰੈਲ (ਹਿ. ਸ.)। ਬਾਂਦੀਪੋਰਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੁੱਠਭੇੜ 'ਚ ਦੋ ਤੋਂ ਤਿੰਨ ਅੱਤਵਾਦੀ ਸੁਰੱਖਿਆ ਬਲਾਂ ਦੇ ਘੇਰੇ 'ਚ ਫਸ ਗਏ ਹਨ। ਇਸ ਮੁਕਾਬਲੇ 'ਚ ਦੋ ਜਵਾਨ ਜ਼ਖਮੀ ਵੀ ਹੋਏ ਹਨ। ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅਰਾਗਾਮ ਬਾਂਦੀਪੋਰਾ ਦੇ ਰੇਂਜੀ ਜੰਗਲੀ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੁੱਠਭੇੜ 'ਚ ਦੋ ਤੋਂ ਤਿੰਨ ਅੱਤਵਾਦੀ ਸੁਰੱਖਿਆ ਬਲਾਂ ਦੇ ਘੇਰੇ 'ਚ ਫਸ ਗਏ ਹਨ। ਇਸ ਮੁਕਾਬਲੇ 'ਚ ਦੋ ਜਵਾਨ ਜ਼ਖਮੀ ਵੀ ਹੋਏ ਹਨ। ਅਜੇ ਤੱਕ ਕਿਸੇ ਅੱਤਵਾਦੀ ਦੇ ਮਾਰੇ ਜਾਣ ਦੀ ਕੋਈ ਸੂਚਨਾ ਨਹੀਂ ਹੈ। ਖ਼ਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਸੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande