ਜਰਮਨ ਕੰਪਨੀ ਔਡੀ ਜੂਨ ਤੋਂ ਵਾਹਨਾਂ ਦੀਆਂ ਕੀਮਤਾਂ ਵਿੱਚ ਕਰੇਗੀ ਦੋ ਫੀਸਦੀ ਵਾਧਾ
ਨਵੀਂ ਦਿੱਲੀ, 25 ਅਪ੍ਰੈਲ (ਹਿ. ਸ.)। ਜਰਮਨ ਆਟੋਮੋਬਾਈਲ ਨਿਰਮਾਤਾ ਕੰਪਨੀ ਔਡੀ ਨੇ ਕਾਰਾਂ ਦੀਆਂ ਕੀਮਤਾਂ 'ਚ ਵਾਧੇ ਦਾ ਐਲਾ
016


ਨਵੀਂ ਦਿੱਲੀ, 25 ਅਪ੍ਰੈਲ (ਹਿ. ਸ.)। ਜਰਮਨ ਆਟੋਮੋਬਾਈਲ ਨਿਰਮਾਤਾ ਕੰਪਨੀ ਔਡੀ ਨੇ ਕਾਰਾਂ ਦੀਆਂ ਕੀਮਤਾਂ 'ਚ ਵਾਧੇ ਦਾ ਐਲਾਨ ਕੀਤਾ ਹੈ। ਕੰਪਨੀ ਕੱਚੇ ਮਾਲ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ 1 ਜੂਨ ਤੋਂ ਭਾਰਤ 'ਚ ਆਪਣੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ 'ਚ ਦੋ ਫੀਸਦੀ ਤੱਕ ਦਾ ਵਾਧਾ ਕਰੇਗੀ।

ਕੰਪਨੀ ਦੇ ਇੰਡੀਆ ਪ੍ਰਮੁੱਖ ਬਲਬੀਰ ਸਿੰਘ ਢਿੱਲੋਂ ਨੇ ਜਾਰੀ ਬਿਆਨ ਵਿੱਚ ਕਿਹਾ ਕਿ 1 ਜੂਨ ਤੋਂ ਕੀਮਤਾਂ ਵਿੱਚ ਵਾਧੇ ਦਾ ਉਦੇਸ਼ ਵਾਹਨ ਨਿਰਮਾਤਾ ਅਤੇ ਇਸਦੇ ਡੀਲਰਾਂ ਲਈ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਗਾਹਕਾਂ 'ਤੇ ਪ੍ਰਭਾਵ ਨੂੰ ਘੱਟ ਕਰਨਾ ਹੈ। ਕੱਚੇ ਮਾਲ ਦੀ ਵਧਦੀ ਕੀਮਤ ਸਾਨੂੰ ਦੋ ਫੀਸਦੀ ਤੱਕ ਕੀਮਤਾਂ ਵਧਾਉਣ ਲਈ ਮਜਬੂਰ ਕਰ ਰਹੀ ਹੈ।

ਢਿੱਲੋਂ ਨੇ ਕਿਹਾ ਕਿ ਆਡੀ ਇੰਡੀਆ ਦੀ ਪ੍ਰਚੂਨ ਵਿਕਰੀ ਪਿਛਲੇ ਵਿੱਤੀ ਸਾਲ 2023-24 ਵਿੱਚ 33 ਫੀਸਦੀ ਦੇ ਸਾਲਾਨਾ ਵਾਧੇ ਦੇ ਨਾਲ 7,027 ਯੂਨਿਟ ਰਹੀ ਸੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande