ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵਲੋਂ ਸਕੂਲ ਵਾਹਨ ਬਚਾਓ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ
ਬਟਾਲਾ, 25 ਅਪਰੈਲ (ਹਿ. ਸ.)। ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਨਫੋਰਡ ਵਰਲਡ ਸਕੂਲ ਬੁੱਲੋਵਾਲ ਵਿਖੇ ਸਕੂਲ ਬੱਸ ਡ
ਬਟਾਲਾ


ਬਟਾਲਾ, 25 ਅਪਰੈਲ (ਹਿ. ਸ.)। ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਨਫੋਰਡ ਵਰਲਡ ਸਕੂਲ ਬੁੱਲੋਵਾਲ ਵਿਖੇ ਸਕੂਲ ਬੱਸ ਡਰਾਈਵਰਾਂ ਲਈ ਸਕੂਲ ਵਾਹਨ ਬਚਾਓ ਮੁਹਿੰਮ ਨੂੰ ਮੁੱਖ ਰੱਖਦਿਆਂ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਵਿੱਚ ਸਕੂਲੀ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵਧਾਉਣ ਲਈ ਉੱਚਿਤ ਬੈਠਣ ਅਤੇ ਸੁਰੱਖਿਆ ਉਪਕਰਨਾਂ ਤੇ ਜ਼ੋਰ ਦਿੱਤਾ ਗਿਆ।

ਟਰੈਫਿਕ ਪੁਲਿਸ ਸਟਾਫ ਮੈਂਬਰਾਂ ਨੇ ਕਿਹਾ ਕਿ ਸੜਕੀ ਦੁਰਘਟਨਾਵਾਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬਹੁਤ ਲਾਜਮੀ ਹੈ। ਉਨ੍ਹਾਂ ਕਿਹਾ ਕਿ ਛੋਟੀ ਜਿਹੀ ਅਣਗਹਿਲੀ ਕਰਕੇ ਕਈ ਵਾਰ ਵੱਡੀਆਂ ਦੁਰਘਟਨਾਵਾਂ ਵਾਪਰ ਜਾਂਦੀਆਂ ਹਨ, ਇਸ ਕਰਕੇ ਸੜਕ ਤੇ ਚਲਦੇ ਸਮੇਂ ਵਹੀਕਲ ਦੀ ਸਪੀਡ ਨਿਰਧਾਰਤ ਰੱਖਣੀ ਚਾਹੀਦੀ ਹੈ ਤੇ ਸਿਗਨਲਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande