ਪ੍ਰਧਾਨ ਮੰਤਰੀ ਮੋਦੀ ਅੱਜ ਮੁਰੈਨਾ ਦੇ ਚੋਣ ਦੌਰੇ 'ਤੇ
ਭੋਪਾਲ, 25 ਅਪ੍ਰੈਲ (ਹਿ.ਸ.)। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਮੂਰੈਨਾ ਜ਼ਿਲ੍
07


ਭੋਪਾਲ, 25 ਅਪ੍ਰੈਲ (ਹਿ.ਸ.)। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਮੂਰੈਨਾ ਜ਼ਿਲ੍ਹੇ 'ਚ ਚੋਣਾਵੀਂ ਜਨਸਭਾ ਨੂੰ ਸੰਬੋਧਨ ਕਰਨਗੇ।

ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਆਸ਼ੀਸ਼ ਅਗਰਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ 10.30 ਵਜੇ ਵਿਸ਼ੇਸ਼ ਜਹਾਜ਼ ਰਾਹੀਂ ਗਵਾਲੀਅਰ ਹਵਾਈ ਅੱਡੇ 'ਤੇ ਪਹੁੰਚਣਗੇ ਅਤੇ ਇੱਥੋਂ ਸਵੇਰੇ 11 ਵਜੇ ਹੈਲੀਕਾਪਟਰ ਰਾਹੀਂ ਮੂਰੈਨਾ ਪਹੁੰਚਣਗੇ। ਪ੍ਰਧਾਨ ਮੰਤਰੀ ਮੋਦੀ ਮੁਰੈਨਾ ਦੇ ਪੁਲਿਸ ਪਰੇਡ ਗਰਾਊਂਡ ਵਿੱਚ ਭਾਜਪਾ ਉਮੀਦਵਾਰ ਸ਼ਿਵਮੰਗਲ ਸਿੰਘ ਤੋਮਰ ਦੇ ਹੱਕ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ 'ਚ ਮੁੱਖ ਮੰਤਰੀ ਮੋਹਨ ਯਾਦਵ ਮੌਜੂਦ ਰਹਿਣਗੇ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹੈਲੀਪੈਡ ਤੋਂ ਲੈ ਕੇ ਜਨਸਭਾ ਵਾਲੀ ਥਾਂ ਤੱਕ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande