ਤਿੰਨ ਨਵੇਂ ਚੁਣੇ ਗਏ ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ
ਨਵੀਂ ਦਿੱਲੀ, 25 ਅਪ੍ਰੈਲ (ਹਿ. ਸ.)। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਰਾਜ ਸਭਾ ਦੇ ਤਿੰਨ ਨਵੇਂ ਚੁਣ
23


ਨਵੀਂ ਦਿੱਲੀ, 25 ਅਪ੍ਰੈਲ (ਹਿ. ਸ.)। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਰਾਜ ਸਭਾ ਦੇ ਤਿੰਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ। ਸਹੁੰ ਚੁੱਕਣ ਵਾਲਿਆਂ ਵਿੱਚ ਦੇਵੇਂਦਰ ਪ੍ਰਤਾਪ ਸਿੰਘ, ਤੇਜਵੀਰ ਸਿੰਘ ਅਤੇ ਮਹਿੰਦਰ ਭੱਟ ਸ਼ਾਮਲ ਸਨ। ਉਨ੍ਹਾਂ ਨੂੰ ਸੰਸਦ ਭਵਨ ਵਿਖੇ ਸਹੁੰ ਚੁਕਾਈ ਗਈ, ਜਿੱਥੇ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਅਤੇ ਜਨਰਲ ਸਕੱਤਰ ਪੀ. ਕੇ. ਮੋਦੀ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਰਾਜ ਸਭਾ ਦੇ 54 ਮੈਂਬਰ 2 ਅਤੇ 3 ਅਪ੍ਰੈਲ ਨੂੰ ਸੇਵਾਮੁਕਤ ਹੋ ਚੁੱਕੇ ਹਨ। ਸਹੁੰ ਚੁੱਕ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਚੇਅਰਮੈਨ ਦੇ ਦਫ਼ਤਰ ਨੇ ਕਿਹਾ, 'ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ, ਜਗਦੀਪ ਧਨਖੜ ਨੇ ਅੱਜ ਸੰਸਦ ਭਵਨ ਵਿੱਚ ਰਾਜ ਸਭਾ ਦੇ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ।'

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande