ਘੱਟ ਪੋਲਿੰਗ ਵਾਲੇ ਖੇਤਰਾਂ 'ਚ ਡੋਰ-ਟੂ-ਡੋਰ ਵੋਟਰ ਜਾਗਰੂਕਤਾ ਮੁਹਿੰਮ ਚਲਾਈ
ਜਲੰਧਰ, 25 ਅਪ੍ਰੈਲ (ਹਿ. ਸ.) ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦੀ ਤੋਂ ਵੱਧ ਵੋਟਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਜ਼ਿ
ਘੱਟ ਪੋਲਿੰਗ ਵਾਲੇ ਖੇਤਰਾਂ ’ਚ ਡੋਰ-ਟੂ-ਡੋਰ ਵੋਟਰ ਜਾਗਰੂਕਤਾ ਮੁਹਿੰਮ ਚਲਾਈ


ਜਲੰਧਰ, 25 ਅਪ੍ਰੈਲ (ਹਿ. ਸ.) ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦੀ ਤੋਂ ਵੱਧ ਵੋਟਿੰਗ ਦੇ ਟੀਚੇ ਨੂੰ ਪਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿਛਲੀਆਂ ਚੋਣਾਂ ਦੌਰਾਨ ਘੱਟ ਪੋਲਿੰਗ ਵਾਲੇ ਖੇਤਰਾਂ ਵਿੱਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕੀਤੀਆਂ ਜਾ ਰਹੀਆਂ ਇਨ੍ਹਾਂ ਸਰਗਰਮੀਆਂ ਤਹਿਤ ਅੱਜ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਅਜਿਹੇ ਖੇਤਰਾਂ, ਜਿਥੇ ਪਿਛਲੀਆਂ ਚੋਣਾਂ ਦੌਰਾਨ ਪੋਲਿੰਗ ਘੱਟ ਹੋਈ ਸੀ, ਵਿਖੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਤੋਂ ਨਿਰਪੱਖ ਹੋ ਕੇ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਸਵੀਪ ਟੀਮ ਮੈਂਬਰਾਂ ਨੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਚੋਣ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਉਤਸ਼ਾਹਿਤ ਕੀਤਾ।ਜ਼ਿਕਰਯੋਗ ਹੈ ਕਿ ਚੋਣਾਂ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ/ ਅਸ਼ਵਨੀ ਠਾਕੁਰ/ਸੰਜੀਵ


 rajesh pande