ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੱਧ ਪ੍ਰਦੇਸ਼ ਦੇ ਚੋਣ ਦੌਰੇ 'ਤੇ
ਭੋਪਾਲ, 26 ਅਪ੍ਰੈਲ (ਹਿ.ਸ.)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਅਸ਼ੋਕ
01


ਭੋਪਾਲ, 26 ਅਪ੍ਰੈਲ (ਹਿ.ਸ.)। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਅਸ਼ੋਕਨਗਰ ਦੇ ਪਿੰਡ ਪਿਪਰਈ ਅਤੇ ਰਾਜਗੜ੍ਹ ਦੇ ਖਿਲਚੀਪੁਰ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਡਾ. ਮੋਹਨ ਯਾਦਵ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ।

ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਆਸ਼ੀਸ਼ ਅਗਰਵਾਲ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਭੋਪਾਲ ਤੋਂ ਹੈਲੀਕਾਪਟਰ ਰਾਹੀਂ ਸਵੇਰੇ 11.45 ਵਜੇ ਅਸ਼ੋਕਨਗਰ ਜ਼ਿਲ੍ਹੇ ਦੇ ਪਿਪਰਈ ਵਿਖੇ ਪਹੁੰਚਣਗੇ। ਇੱਥੇ ਮੰਡੀ ਦੇ ਵਿਹੜੇ ਵਿੱਚ ਉਹ ਗੁਨਾ ਸੰਸਦੀ ਹਲਕੇ ਤੋਂ ਭਾਜਪਾ ਉਮੀਦਵਾਰ ਜੋਤੀਰਾਦਿੱਤਿਆ ਸਿੰਧੀਆ ਦੇ ਸਮਰਥਨ ਵਿੱਚ ਜਨਸਭਾ ਨੂੰ ਸੰਬੋਧਨ ਕਰਨਗੇ। ਪਿਪਰਈ ਤੋਂ ਬਾਅਦ ਸ਼ਾਹ ਦੁਪਹਿਰ 1.30 ਵਜੇ ਰਾਜਗੜ੍ਹ ਜ਼ਿਲ੍ਹੇ ਦੇ ਖਿਲਚੀਪੁਰ ਪਹੁੰਚਣਗੇ ਅਤੇ ਜਨਸਭਾ ਕਰਨਗੇ। ਇੱਥੋਂ ਪਾਰਟੀ ਦੇ ਉਮੀਦਵਾਰ ਮੌਜੂਦਾ ਸਾਂਸਦ ਰੋਡਮਲ ਨਾਗਰ ਹਨ। ਰਾਜਗੜ੍ਹ ਲੋਕ ਸਭਾ ਹਲਕੇ ਵਿੱਚ ਭਾਜਪਾ ਦੇ ਕਿਸੇ ਸੀਨੀਅਰ ਆਗੂ ਦੀ ਇਹ ਪਹਿਲੀ ਸਭਾ ਹੈ। ਹਾਲਾਂਕਿ ਮੁੱਖ ਮੰਤਰੀ ਮੋਹਨ ਯਾਦਵ, ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਾਬਕਾ ਮੰਤਰੀ ਨਰੋਤਮ ਮਿਸ਼ਰਾ ਨੇ ਇੱਥੇ ਸਭਾਵਾਂ ਕੀਤੀਆਂ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande