ਡੀ. ਸੀ. ਫਾਜ਼ਿਲਕਾ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ
ਫਾਜ਼ਿਲਕਾ, 26 ਅਪ੍ਰੈਲ (ਹਿ. ਸ.)। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਣਕ ਦੀ ਖਰੀਦ, ਲਿਫਟਿੰਗ ਵਿਚ ਤੇਜੀ
ਡੀ. ਸੀ. ਫਾਜ਼ਿਲਕਾ 


ਫਾਜ਼ਿਲਕਾ, 26 ਅਪ੍ਰੈਲ (ਹਿ. ਸ.)। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਣਕ ਦੀ ਖਰੀਦ, ਲਿਫਟਿੰਗ ਵਿਚ ਤੇਜੀ ਅਤੇ ਕਿਸਾਨਾਂ ਨੁੰ ਫਸਲ ਦੀ ਅਦਾਇਗੀ ਤੈਅ ਸਮੇਂ ਅਨੁਸਾਰ ਕਰਵਾਉਣ ਨੂੰ ਲੈ ਕੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਰੋਜਾਨਾਂ ਪੱਧਰ *ਤੇ ਲਿਫਟਿੰਗ ਦੇ ਆਂਕੜਿਆਂ ਵਿਚ ਵਾਧਾ ਹੋ ਰਿਹਾ ਹੈ। ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 31569 ਮਿਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ ਜੋ ਕਿ ਉਸਦੇ ਪਿਛਲੇ ਦਿਨ ਨਾਲੋਂ ਵੀ ਜਿਆਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਨੇ 7633 ਮਿਟ੍ਰਿਕ ਟਨ, ਮਾਰਕਫੈਡ ਨੇ 6397 ਮਿਟ੍ਰਿਕ ਟਨ, ਪਨਸਪ ਨੇ 8533 ਮਿਟ੍ਰਿਕ ਟਨ, ਪੰਜਾਬ ਰਾਜ ਮਾਲ ਗੋਦਾਮ ਨਿਗਮ ਨੇ 6306 ਮਿਟ੍ਰਿਕ ਟਨ, ਐਫਸੀਆਈ ਨੇ 500 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 2200 ਮਿਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟ ਕੀਤੀ ਹੈ। ਉਨ੍ਹਾਂ ਖਰੀਦ ਏਂਜਸੀਆਂ ਅਤੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਰੁਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਲੇਬਰ ਅਤੇ ਟਰੱਕ ਏਜੰਸੀਆਂ ਦੀ ਲੋੜ ਅਨੁਸਾਰ ਮੁਹੱਈਆ ਕਰਵਾਏ ਜਾਣ।

ਉਨ੍ਹਾਂ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਕੁੱਲ 385000 ਮਿਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚ 349295 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੁੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਲਗਾਤਾਰ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande