ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਸਰਕਾਰੀ ਸਕੂਲ ਲਾਲੋ ਵਾਲੀ 'ਚ ਚਲਾਇਆ ਵੋਟਰ ਜਾਗਰੂਕਤਾ
ਫਾਜ਼ਿਲਕਾ 26 ਅਪ੍ਰੈਲ (ਹਿ. ਸ.)। ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ
ਫਾਜ਼ਿਲਕਾ


ਫਾਜ਼ਿਲਕਾ 26 ਅਪ੍ਰੈਲ (ਹਿ. ਸ.)। ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੋ ਵਾਲੀ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਮੈਡਮ ਰਾਜਵੀਰ ਕੋਰ ਜੀ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ| ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ |ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande