ਜਗਰਾਓ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖੁਦਕੁਸ਼ੀ
ਜਗਰਾਓ, 26 ਅਪ੍ਰੈਲ (ਹਿ. ਸ.)। ਜਗਰਾਓ ਦੇ ਪਿੰਡ ਮੱਲਾ ’ਚ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍
ਖੁਦਕੁਸ਼ੀ


ਜਗਰਾਓ, 26 ਅਪ੍ਰੈਲ (ਹਿ. ਸ.)। ਜਗਰਾਓ ਦੇ ਪਿੰਡ ਮੱਲਾ ’ਚ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਮੰਦਰ ਸਿੰਘ ਵਾਸੀ ਮਾਈ ਗੋਦੜੀ ਫਰੀਦਕੋਟ ਹਾਲ ਵਾਸੀ ਪਿੰਡ ਮੱਲਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਜ਼ੇ ਕਾਰਨ ਕਾਫੀ ਪ੍ਰੇਸ਼ਾਨ ਸੀ।

ਏ. ਐਸ. ਆਈ. ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਦੇ ਲੜਕੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਆਪਣੇ ਪਰਿਵਾਰ ਸਮੇਤ ਪਿੰਡ ਮੱਲਾ ਵਿਖੇ ਆਪਣੀ ਭੈਣ ਦੇ ਘਰ ਰਹਿੰਦਾ ਸੀ। ਜਿਥੇ ਉਹ ਸਿਰਫ਼ ਚਾਰ ਏਕੜ ਜ਼ਮੀਨ ’ਤੇ ਖੇਤੀ ਕਰਦਾ ਹੈ। ਉਸ ਦੇ ਪਿਤਾ 'ਤੇ ਲੱਖਾਂ ਰੁਪਏ ਦਾ ਕਰਜ਼ਾ ਸੀ। ਇਸ ਤੋਂ ਇਲਾਵਾ ਉਸ ਦਾ ਪਿਤਾ ਆਪਣੀਆਂ ਤਿੰਨ ਧੀਆਂ ਦੇ ਵਿਆਹ ਨੂੰ ਲੈ ਕੇ ਕਾਫੀ ਸਮੇਂ ਤੋਂ ਚਿੰਤਤ ਸੀ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande