ਲੋਕ ਸਭਾ ਚੋਣਾਂ ਦਾ ਦੂਜਾ ਪੜਾਅ ਸ਼ੁਰੂ, 13 ਰਾਜਾਂ ਦੀਆਂ 88 ਸੀਟਾਂ 'ਤੇ ਵੋਟਿੰਗ
ਨਵੀਂ ਦਿੱਲੀ, 26 ਅਪ੍ਰੈਲ (ਹਿ.ਸ.)। ਲੋਕ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਦੇਸ਼ ਦੇ 13 ਸੂਬਿਆਂ ਦੀਆਂ 88 ਸੀਟਾਂ 'ਤੇ ਸ਼ੁ
04


ਨਵੀਂ ਦਿੱਲੀ, 26 ਅਪ੍ਰੈਲ (ਹਿ.ਸ.)। ਲੋਕ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਦੇਸ਼ ਦੇ 13 ਸੂਬਿਆਂ ਦੀਆਂ 88 ਸੀਟਾਂ 'ਤੇ ਸ਼ੁੱਕਰਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ। ਵੋਟਰ ਸ਼ਾਮ 6 ਵਜੇ ਤੱਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਦੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਮਤਦਾਨ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਲੋਕ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਅੱਜ 13 ਸੂਬਿਆਂ ਦੇ ਵੋਟਰ 88 ਸੀਟਾਂ 'ਤੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਪੜਾਅ ਵਿੱਚ ਜਿਨ੍ਹਾਂ 88 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਉਨ੍ਹਾਂ ਵਿੱਚੋਂ 52 ਭਾਜਪਾ ਅਤੇ ਕਾਂਗਰਸ ਕੋਲ 22 ਸੀਟਾਂ ਹਨ। ਅੱਜ ਦੂਜੇ ਪੜਾਅ 'ਚ ਜਿਨ੍ਹਾਂ 13 ਰਾਜਾਂ 'ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ 'ਚ ਕੇਰਲ ਦੀਆਂ ਸਾਰੀਆਂ 20, ਕਰਨਾਟਕ ਦੀਆਂ 14, ਰਾਜਸਥਾਨ ਦੀਆਂ 13, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦੀਆਂ 8-8, ਮੱਧ ਪ੍ਰਦੇਸ਼ ਦੀਆਂ 6, ਅਸਾਮ-ਬਿਹਾਰ ਦੀਆਂ 5-5, ਛੱਤੀਸਗੜ੍ਹ ਅਤੇ ਬੰਗਾਲ ਦੀਆਂ 3-3 ਅਤੇ ਮਣੀਪੁਰ, ਤ੍ਰਿਪੁਰਾ ਅਤੇ ਜੰਮੂ-ਕਸ਼ਮੀਰ ਦੀ ਇਕ-ਇਕ ਸੀਟ 'ਤੇ ਵੋਟਿੰਗ ਹੋ ਰਹੀ ਹੈ।

ਦੂਜੇ ਪੜਾਅ 'ਚ ਕਈ ਸਿਆਸੀ ਦਿੱਗਜਾਂ ਦਾ ਚੋਣ ਭਵਿੱਖ ਦਾਅ 'ਤੇ ਲੱਗਾ ਹੋਇਆ ਹੈ, ਜਿਨ੍ਹਾਂ ’ਚ ਭਾਜਪਾ ਦੀ ਹੇਮਾ ਮਾਲਿਨੀ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਰਾਜੀਵ ਚੰਦਰਸ਼ੇਖਰ, ਅਰੁਣ ਗੋਵਿਲ, ਕਾਂਗਰਸ ਦੇ ਰਾਹੁਲ ਗਾਂਧੀ, ਭੁਪੇਸ਼ ਬਘੇਲ, ਕੇਸੀ ਵੇਣੂਗੋਪਾਲ, ਸ਼ਸ਼ੀ ਥਰੂਰ ਵਰਗੇ ਦਿੱਗਜ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪਹਿਲੇ ਪੜਾਅ 'ਚ 19 ਅਪ੍ਰੈਲ ਨੂੰ 21 ਸੂਬਿਆਂ 'ਚ 102 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਈ ਸੀ। ਪਹਿਲੇ ਗੇੜ ਵਿੱਚ ਔਸਤ ਵੋਟਿੰਗ ਪ੍ਰਤੀਸ਼ਤ 64 ਪ੍ਰਤੀਸ਼ਤ ਦੇ ਕਰੀਬ ਰਹੀ ਹੈ। ਇਹ ਵਾਰ ਸੱਤ ਪੜਾਵਾਂ ਵਿੱਚ ਵੋਟਿੰਗ ਹੋ ਰਹੀ ਹੈ। ਸਾਰੀਆਂ ਸੀਟਾਂ ਦੇ ਨਤੀਜੇ 4 ਜੂਨ ਨੂੰ ਆਉਣਗੇ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande