ਖ਼ਾਲਸਾ ਕਾਲਜ ਮੁਹਾਲੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ
ਮੁਹਾਲੀ, 26 ਅਪ੍ਰੈਲ (ਹਿ. ਸ.)। ਖਾਲਸਾ ਕਾਲਜ (ਅੰਮ੍ਰਿਤਸਰ) ਵੱਲੋਂ ਖਾਲਸਾ ਕਾਲਜ (ਅੰਮ੍ਰਿਤਸਰ) ਟੈਕਨਾਲੋਜੀ ਐਂਡ ਬਿਜ਼ਨਸ
ਖ਼ਾਲਸਾ ਕਾਲਜ ਮੁਹਾਲੀ


ਮੁਹਾਲੀ, 26 ਅਪ੍ਰੈਲ (ਹਿ. ਸ.)। ਖਾਲਸਾ ਕਾਲਜ (ਅੰਮ੍ਰਿਤਸਰ) ਵੱਲੋਂ ਖਾਲਸਾ ਕਾਲਜ (ਅੰਮ੍ਰਿਤਸਰ) ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ-2024 ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ: ਧਰਮਪਾਲ ਗਰਗ (ਵਧੀਕ ਕੰਟਰੋਲਰ ਪ੍ਰੀਖਿਆਵਾਂ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਤਜਿੰਦਰ ਸਿੰਘ ਸੀਨੀਅਰ ਸਹਾਇਕ, ਸੰਚਾਲਨ ਸ਼ਾਖਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਨੇ ਵਿਦਿਆਰਥੀਆਂ ਦੀਆਂ ਅੰਤਰ-ਯੂਨੀਵਰਸਿਟੀ ਸਟੇਟ ਅਤੇ ਨੈਸ਼ਨਲ ਪੱਧਰ ਤੇ ਪ੍ਰਾਪਤੀਆਂ ਤੇ ਚਾਨਣਾ ਪਾਉਂਦੀ ਸਾਲਾਨਾ ਰਿਪੋਰਟ ਪੜ੍ਹੀ। ਸਮਾਗਮ ਦੌਰਾਨ ਵਿੱਦਿਆ, ਖੇਡਾਂ, ਐਨ. ਐਸ. ਐਸ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 250 ਤੋਂ ਵੱਧ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande