ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ, ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਦੇ ਨੇੜੇ
ਨਵੀਂ ਦਿੱਲੀ, 26 ਅਪ੍ਰੈਲ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈ
15


ਨਵੀਂ ਦਿੱਲੀ, 26 ਅਪ੍ਰੈਲ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ 90 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ 84 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਰਹੀ। ਮੁੰਬਈ 'ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਉੱਥੇ ਹੀ ਕੋਲਕਾਤਾ 'ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ 5ਵੇਂ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 0.35 ਡਾਲਰ ਜਾਂ 0.39 ਫੀਸਦੀ ਦੇ ਵਾਧੇ ਨਾਲ 89.36 ਡਾਲਰ ਪ੍ਰਤੀ ਬੈਰਲ 'ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.28 ਡਾਲਰ ਜਾਂ 0.34 ਫੀਸਦੀ ਵਧ ਕੇ 83.85 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande