ਰੂਪਨਗਰ: ਨੈਸ਼ਨਲ ਲੋਕ ਅਦਾਲਤ ਮਿਤੀ 11 ਮਈ ਨੂੰ
ਰੂਪਨਗਰ, 26 ਅਪ੍ਰੈਲ (ਹਿ. ਸ.)। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ
ਨੈਸ਼ਨਲ ਲੋਕ ਅਦਾਲਤ


ਰੂਪਨਗਰ, 26 ਅਪ੍ਰੈਲ (ਹਿ. ਸ.)। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਅਥਾਰਟੀ ਰੂਪਨਗਰ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜਿਲਾ ਅਦਾਲਤਾਂ ਰੂਪਨਗਰ, ਨੰਗਲ ਅਤੇ ਅਨੰਦਪੁਰ ਸਾਹਿਬ ਵਿਖੇ ਮਿਤੀ 11.05.2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਰਮੇਸ਼ ਕੁਮਾਰੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਬੈਂਕਾ ਨਾਲ ਸਬੰਧਤ ਕੇਸ, ਟੈਲੀਫੌਨ ਕੰਪਨੀਆਂ, ਬੀਮਾ ਕੰਪਨੀਆ, ਟ੍ਰੈਫਿਕ ਚਲਾਨ ਅਤੇ ਹਰ ਪ੍ਰਕਾਰ ਦੇ ਦਿਵਾਨੀ ਤੇ ਸਮਝੋਤੇਯੋਗ ਫੌਜਦਾਰੀ ਕੇਸ ਨਿਪਟਾਰੇ ਲਈ ਰੱਖੇ ਜਾਣਗੇ।

ਉਨ੍ਹਾਂ ਦੱਸਿਆ ਕਿ ਪ੍ਰੀ ਲੀਟੀਗੇਟਿਵ ਮਾਮਲੇ ਜਿਹੜੇ ਅਦਾਲਤਾਂ ਵਿੱਚ ਲੰਬਤ ਨਹੀਂ ਹਨ ਉਹ ਵੀ ਮਾਮਲੇ ਸਮਝੌਤੇ ਲਈ ਕੌਮੀ ਅਦਾਲਤ ਵਿਚ ਲਗਾਏ ਜਾਣਗੇ। ਇਸ ਸਬੰਧੀ ਹੋਰ ਦੱਸਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਿਮਾਂਸ਼ੀ ਗਲਹੋਤਰਾ ਨੇ ਕਿਹਾ ਕਿ ਲੋਕ ਅਦਾਲਤ ਦੇ ਫੈਂਸਲੇ ਦੀ ਕੋਈ ਵੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਲੋਕ ਅਦਾਲਤ ਦਾ ਫੈਂਸਲਾ ਸਥਾਈ ਹੁੰਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਨਾਲ ਜਿੱਥੇ ਸਮੇ ਦੀ ਬਚਤ ਹੁੰਦੀ ਹੈ ਉਥੇ ਹੀ ਧਨ ਦੀ ਵੀ ਬੱਚਤ ਹੁੰਦੀ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande