ਬਾਰਾਮੂਲਾ ਮੁਕਾਬਲੇ 'ਚ ਦੋ ਅੱਤਵਾਦੀ ਢੇਰ, ਦੋ ਜਵਾਨ ਜ਼ਖਮੀ
ਬਾਰਾਮੂਲਾ, 26 ਅਪ੍ਰੈਲ (ਹਿ.ਸ.)। ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਨੌਪੋਰਾ ਇਲਾਕੇ 'ਚ ਵੀਰਵਾਰ ਰਾਤ ਨੂੰ ਅੱਤਵਾਦੀਆਂ ਨ
13


ਬਾਰਾਮੂਲਾ, 26 ਅਪ੍ਰੈਲ (ਹਿ.ਸ.)। ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਨੌਪੋਰਾ ਇਲਾਕੇ 'ਚ ਵੀਰਵਾਰ ਰਾਤ ਨੂੰ ਅੱਤਵਾਦੀਆਂ ਨਾਲ ਸ਼ੁਰੂ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮੁਕਾਬਲੇ 'ਚ ਦੋ ਜਵਾਨ ਵੀ ਜ਼ਖਮੀ ਹੋਏ ਹਨ। ਮੁਕਾਬਲਾ ਅਜੇ ਵੀ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਦੇ ਘੇਰੇ 'ਚ ਹੋਰ ਵੀ ਕਈ ਅੱਤਵਾਦੀ ਫਸੇ ਹੋਏ ਹਨ।

ਇਕ ਫੌਜੀ ਅਧਿਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਵੀਰਵਾਰ ਸ਼ਾਮ ਨੂੰ ਜ਼ਿਲ੍ਹੇ ਦੇ ਨੌਪੋਰਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਸੈਨਾ ਅਤੇ ਸੀਆਰਪੀਐਫ ਦੇ ਜਵਾਨਾਂ ਨੇ ਮਿਲ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਵੀਰਵਾਰ ਰਾਤ ਹਨੇਰਾ ਹੋਣ ਕਾਰਨ ਮੁਕਾਬਲਾ ਰੁਕ ਗਿਆ। ਸ਼ੁੱਕਰਵਾਰ ਸਵੇਰੇ ਹੁੰਦਿਆਂ ਹੀ ਦੋਵਾਂ ਪਾਸਿਆਂ ਤੋਂ ਇਕ ਵਾਰ ਫਿਰ ਗੋਲੀਬਾਰੀ ਸ਼ੁਰੂ ਹੋ ਗਈ। ਹੁਣ ਤੱਕ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ ਜਦਕਿ ਦੋ ਜਵਾਨ ਵੀ ਜ਼ਖਮੀ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਦੇ ਘੇਰੇ 'ਚ ਅਜੇ ਵੀ ਹੋਰ ਅੱਤਵਾਦੀ ਫਸੇ ਹੋਏ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande