ਡਿਪਟੀ ਕਮਿਸ਼ਨਰ ਵੱਲੋਂ ਵੈਕਟਰ ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਜਲੰਧਰ, 26 ਅਪ੍ਰੈਲ (ਹਿ. ਸ.) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ 


ਜਲੰਧਰ, 26 ਅਪ੍ਰੈਲ (ਹਿ. ਸ.) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਵੈਕਟਰ ਬੋਰਨ ਬਿਮਾਰੀਆਂ ਖਾਸ ਕਰਕੇ ਮਾਨਸੂਨ ਦੇ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਤਿਆਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਲੋਕਾਂ ਦੇ ਬਚਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਾ. ਅਗਰਵਾਲ ਨੇ ਸਿਹਤ ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਇਲਾਜ ਸਹੂਲਤਾਂ ਮਿਲਣੀਆਂ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ, ਆਫ਼ਤ ਪ੍ਰਬੰਧਨ, ਆਈ.ਡੀ.ਐੱਸ.ਪੀ., ਐਨ.ਟੀ.ਈ.ਪੀ. ਅਤੇ ਟੀਬੀ ਫਾਰਮ ਸਮੇਤ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਜਲੰਧਰ ਦੇ ਲੋਕਾਂ ਤੱਕ ਉੱਚ ਪੱਧਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਵੀ ਦੁਹਰਾਈ।ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ/ ਅਸ਼ਵਨੀ ਠਾਕੁਰ/ਸੰਜੀਵ


 rajesh pande