ਵਰਕਰ ਭਾਜਪਾ ਦੇ ਵਿਕਾਸ ਕਾਰਜਾਂ ਬਾਰੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ: ਟੰਡਨ
ਚੰਡੀਗੜ੍ਹ, 27 ਅਪ੍ਰੈਲ (ਹਿ. ਸ.)। ਰਾਮਦਰਬਾਰ ਵਿੱਚ ਭਾਜਪਾ ਵਰਕਰਾਂ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਭਾਜਪਾ ਚੰਡੀਗ
chd


ਚੰਡੀਗੜ੍ਹ, 27 ਅਪ੍ਰੈਲ (ਹਿ. ਸ.)। ਰਾਮਦਰਬਾਰ ਵਿੱਚ ਭਾਜਪਾ ਵਰਕਰਾਂ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਭਾਜਪਾ ਚੰਡੀਗੜ੍ਹ ਦੇ ਉਮੀਦਵਾਰ ਸੰਜੇ ਟੰਡਨ ਨੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਅਤੇ ਸ਼ਹਿਰ ਵਿੱਚ ਕੀਤੇ ਗਏ ਸ਼ਾਨਦਾਰ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ।

ਇੱਥੇ ਚਾਹ ਉੱਤੇ ਚਰਚਾ ਪ੍ਰੋਗਰਾਮ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਟੰਡਨ ਨੇ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਦੇਸ਼ ਵਿੱਚ ਉਹ ਬੇਮਿਸਾਲ ਕੰਮ ਕੀਤੇ ਹਨ, ਜੋ ਕਾਂਗਰਸ ਦੇ ਰਾਜ ਦੌਰਾਨ ਕਦੇ ਨਹੀਂ ਹੋਏ। ਮੋਦੀ ਸਰਕਾਰ ਨੇ ਹਰ ਵਰਗ ਦਾ ਧਿਆਨ ਰੱਖਿਆ ਹੈ ਅਤੇ ਕਈ ਸਕੀਮਾਂ ਸ਼ੁਰੂ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਇਆ ਹੈ। ਟੰਡਨ ਨੇ ਕਿਹਾ ਕਿ ਕਾਂਗਰਸ ਘੁਟਾਲਿਆਂ ਨਾਲ ਭਰੀ ਹੋਈ ਹੈ ਜਦਕਿ ਭਾਜਪਾ ਵਿਕਾਸ ਕਾਰਜਾਂ ਨਾਲ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਟੀ ਬਿਊਟੀਫੁੱਲ ਦੇ ਵਾਸੀ ਸੂਝਵਾਨ ਹਨ ਅਤੇ ਸੋਚ ਸਮਝ ਕੇ ਹੀ ਵੋਟ ਪਾਉਣਗੇ।

ਟੰਡਨ ਜਦੋਂ ਚਾਹ ਚਰਚਾ ਪ੍ਰੋਗਰਾਮ ਵਿੱਚ ਹਾਜ਼ਰ ਹੋਏ ਤਾਂ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande