ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਦੇ ਨੇੜੇ, ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ
ਨਵੀਂ ਦਿੱਲੀ, 27 ਅਪ੍ਰੈਲ (ਹਿ. ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ
04


ਨਵੀਂ ਦਿੱਲੀ, 27 ਅਪ੍ਰੈਲ (ਹਿ. ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 90 ਡਾਲਰ ਅਤੇ ਡਬਲਯੂਟੀਆਈ ਕਰੂਡ ਲਗਭਗ 84 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ 'ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ 'ਤੇ ਉਪਲਬਧ ਹੈ।

ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਡ ਕਰੂਡ 0.49 ਡਾਲਰ ਜਾਂ 0.55 ਫੀਸਦੀ ਦੇ ਵਾਧੇ ਨਾਲ 89.50 ਡਾਲਰ ਪ੍ਰਤੀ ਬੈਰਲ 'ਤੇ ਟਿਕਿਆ ਰਿਹਾ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.28 ਡਾਲਰ ਜਾਂ 0.34 ਫੀਸਦੀ ਦੇ ਵਾਧੇ ਨਾਲ 83.85 ਡਾਲਰ ਪ੍ਰਤੀ ਬੈਰਲ 'ਤੇ ਸਥਿਰ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande