ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਬੋਹਰ, 27 ਅਪ੍ਰੈਲ (ਹਿ. ਸ.)। ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ
41


ਅਬੋਹਰ, 27 ਅਪ੍ਰੈਲ (ਹਿ. ਸ.)। ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ।

ਅਨਾਜ ਮੰਡੀ ਦੇ ਦੌਰੇ ਦੌਰਾਨ ਮੀਡੀਆ ਕਰਮੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਕੋਈ ਵੀ ਧਿਰ ਕਮਿਸ਼ਨ ਦੀ ਮੰਗ ਕਰਦਾ ਹੈ ਤਾਂ ਉਸਦੀ ਸੂਚਨਾ ਉਨ੍ਹਾਂ ਦੇ ਡੀਐਫਐਸਸੀ ਜਾਂ ਮਾਰਕੀਟ ਕਮੇਟੀ ਨੂੰ ਲਿਖਤੀ ਤੌਰ ਤੇ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਵੱਲੋ ਅਲਾਟ ਕੀਤੇ ਗੇਟ ਪਾਸ ਅਨੁਸਾਰ ਹੀ ਆਪਣੇ ਨੰਬਰ ਅਨੁਸਾਰ ਹੀ ਸੰਬਧਤ ਆੜ੍ਹਤੀਆ ਵੱਲੋ ਕਣਕ ਦੀ ਲਿਫਟਿੰਗ ਕਰਵਾਈ ਜਾਵੇ, ਕਿਸੇ ਨੂੰ ਵੀ ਇਸ ਪ੍ਰਕਿਰਿਆ ਨੂੰ ਖਰਾਬ ਕਰਨ ਦੀ ਇਜਾਜਤ ਨਹੀਂ ਹੋਵੇਗੀ। ਉਨ੍ਹਾਂ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਉਹ ਏਜੇਂਸੀਆਂ ਮੁਤਾਬਕ ਵੱਧ ਤੋਂ ਵੱਧ ਟਰੱਕ ਮੁਹੱਈਆ ਕਰਵਾਉਣ ਅਤੇ ਲੇਬਰ ਦੀ ਘਾਟ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਯਮਾਂ ਮੁਤਾਬਕ ਜੁਰਮਾਨਾ ਅਤੇ ਹੋਰ ਸਖ਼ਤ ਕਰਵਾਈਆਂ ਸੰਬੰਧਤਾ ਖਿਲਾਫ ਕੀਤੀਆਂ ਜਾਣਗੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਜਿਸ ਤੇ ਕਿਸਾਨ ਨੇ ਦੱਸਿਆ ਕਿ ਉਹ ਅਜ ਸਵੇਰੇ ਹੀ ਕਣਕ ਮੰਡੀ ਵਿਚ ਲੇ ਕੇ ਆਇਆ ਸੀ ਜਿਸ ਦੀ ਦੁਪਹਿਰ ਤੱਕ ਖਰੀਦ ਵੀ ਹੋ ਗਈ, ਉਸ ਵੱਲੋ ਮੰਡੀ ਵਿਖ਼ੇ ਕੀਤੇ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟੀ ਪ੍ਰਗਟਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਮੱਲੀ, ਡੀਐਫਐਸਸੀ ਹਿਮਾਂਸ਼ੂ ਕੁੱਕੜ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande