ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਮਾਨਸਾ, 27 ਅਪ੍ਰੈਲ (ਹਿ. ਸ.)।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰ
ਮਾਨਸਾ


ਮਾਨਸਾ, 27 ਅਪ੍ਰੈਲ (ਹਿ. ਸ.)।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਪੋਸਟਰ, ਸਲੋਗਨ, ਲੇਖ, ਕਵਿਤਾ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।

ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਆਪਣੀ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦੇ ਹੋਏ ਵੋਟਿੰਗ ਪ੍ਰਣਾਲੀ ਬਾਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ।

ਸਕੂਲ ਅਧਿਆਪਕ ਮਨਦੀਪ ਸਿੰਘ ਗੋਲਡੀ ਸੰਘਾ ਨੇ ਸਵੀਪ ਗਤੀਵਿਧੀਆਂ ਵਿੱਚ ਸਹਿਯੋਗ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਸਕੂਲ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ। ਸਕੂਲ ਪ੍ਰਿੰਸੀਪਲ ਮੈਡਮ ਪ੍ਰਭਜੀਤ ਕੌਰ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ- ਗੁਆਂਢ ਦੀਆਂ 100 ਫ਼ੀਸਦੀ ਵੋਟਾਂ ਦੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ। ਸਕੂਲ ਦੇ ਸਵੀਪ ਇੰਚਾਰਜ ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਵੀ ਜਾਗਰੂਕ ਕਰਨ ਲਈ ਕਿਹਾ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande