ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ 'ਚ ਵੋਟ ਪਾਉਣਾ ਸਿਰਫ ਅਧਿਕਾਰ ਹੀ ਨਹੀਂ ਬਲਕਿ ਸਾਰਿਆਂ ਦਾ ਫਰਜ਼ ਵੀ ਹੈ: ਸੰਜੇ ਟੰਡਨ
ਚੰਡੀਗੜ੍ਹ, 28 ਅਪ੍ਰੈਲ (ਹਿ. ਸ.)। ਭਾਜਪਾ ਉਮੀਦਵਾਰ ਸੰਜੇ ਟੰਡਨ ਨੌਜਵਾਨ ਵੋਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨ ਵ
ਸੰਜੇ ਟੰਡਨ


ਚੰਡੀਗੜ੍ਹ, 28 ਅਪ੍ਰੈਲ (ਹਿ. ਸ.)। ਭਾਜਪਾ ਉਮੀਦਵਾਰ ਸੰਜੇ ਟੰਡਨ ਨੌਜਵਾਨ ਵੋਟਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨ ਵੋਟਰਾਂ ਨੂੰ 1 ਜੂਨ ਨੂੰ ਪੂਰੇ ਉਤਸ਼ਾਹ ਨਾਲ ਵੋਟ ਪਾਉਣ ਦਾ ਸੱਦਾ ਦਿੱਤਾ। ਪੰਜਾਬ ਯੂਨੀਵਰਸਿਟੀ ਅਤੇ ਸੈਕਟਰ-10 ਵਿਖੇ ਕਰਵਾਏ ਗਏ ਇਕ ਇੰਟਰ-ਐਕਟਿਵ ਸੈਸ਼ਨ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੋਟ ਪਾਉਣਾ ਸਿਰਫ਼ ਅਧਿਕਾਰ ਹੀ ਨਹੀਂ ਸਗੋਂ ਫਰਜ਼ ਵੀ ਹੈ। ਨੌਜਵਾਨ ਵੋਟਰਾਂ, ਖਾਸ ਤੌਰ ’ਤੇ ਪਹਿਲੀ ਵਾਰ ਆਈਆਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਭਾਰਤ ਦਾ ਭਵਿੱਖ ਹਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਭਾਗੀਦਾਰੀ ਜ਼ਰੂਰੀ ਹੈ। ਇਸ ਲਈ ਨੌਜਵਾਨਾਂ ਨੂੰ ਆਪਣੇ ਦੋਸਤਾਂ ਅਤੇ ਪਰਿਵਾਰ ਸਮੇਤ ਵੋਟਿੰਗ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਸੈਕਟਰ-10 ਵਿੱਚ ਕਰਵਾਏ ਗਏ ਸੰਵਾਦ ਪ੍ਰੋਗਰਾਮ ਵਿੱਚ ਡੀਏਵੀ ਕਾਲਜ ਸੈਕਟਰ-10, ਜੀਜੀਡੀਐਸਡੀ ਕਾਲਜ ਸੈਕਟਰ-32 ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਅਕ ਅਦਾਰਿਆਂ ਦੇ 18 ਤੋਂ 24 ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਵਿਦਿਆਰਥੀ ਕਾਰਕੁਨ ਅਰੁਣ ਸੂਦ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਨੌਜਵਾਨ ਵੋਟਰਾਂ ਨੂੰ ਪਹਿਲੀ ਵਾਰ ਲੋਕਤੰਤਰ ਪਰਵ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਅਤੇ ਦੇਸ਼ ਦੇ ਹਿੱਤ ਵਿੱਚ ਰਿਕਾਰਡ ਗਿਣਤੀ ਵਿੱਚ ਆਪਣੇ ਵੋਟ ਦਾ ਇਸਤੇਮਾਲ ਕਰਨ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande