ਟੰਡਨ ਦੇ ਹੱਕ 'ਚ ਯੂਥ ਬ੍ਰਿਗੇਡ ਦੇ ਬਾਈਕ ਸਵਾਰਾਂ ਨੇ ਕੱਢੀ ਬਾਈਕ ਰੈਲੀ
ਚੰਡੀਗੜ੍ਹ, 28 ਅਪ੍ਰੈਲ (ਹਿ. ਸ.)। ਭਾਜਪਾ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਸੰਜੇ ਟੰਡਨ ਦੀ ਚੋਣ ਮੁਹਿੰਮ ਨੂੰ ਤੇਜ਼
ਚੰਡੀਗੜ੍ਹ


ਚੰਡੀਗੜ੍ਹ, 28 ਅਪ੍ਰੈਲ (ਹਿ. ਸ.)। ਭਾਜਪਾ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਸੰਜੇ ਟੰਡਨ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਯੂਥ ਬ੍ਰਿਗੇਡ ਨੇ ਕਮਾਨ ਸੰਭਾਲੀ। ‘ਵ੍ਹੀਲਜ਼ ਦੈਟ ਫਲਾਈ’ ਨਾਮ ਦੇ ਬਾਈਕ ਸਵਾਰਾਂ ਦੇ ਮੈਂਬਰਾਂ ਨੇ ਅੱਜ ਸੈਕਟਰ-18 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਬਾਈਕ ਰੈਲੀ ਸ਼ੁਰੂਆਤ ਕੀਤੀ ਅਤੇ ਸੈਕਟਰ-30 ਸਥਿਤ ਨਾਮਧਾਰੀ ਗੁਰਦੁਆਰਾ ਸਾਹਿਬ ਤੱਕ ਕੱਢੀ। ਇਸ ਰੈਲੀ ਨੂੰ ਟੰਡਨ ਨੇ ਹਰੀ ਝੰਡੀ ਦਿੱਖਾ ਕੇ ਰਵਾਨਾ ਕੀਤਾ ਅਤੇ ਇਸਦੀ ਸ਼ੁਰੂਆਤ ਮੌਕੇ ਉਨ੍ਹਾਂ ਖੁਦ ਮੋਟਰਸਾਈਕਲ ਚਲਾ ਕੇ ਇਸ ਦੀ ਅਗਵਾਈ ਕੀਤੀ।

ਬਾਈਕ ਰੈਲੀ ਜਰੀਏ ਚੋਣ ਪ੍ਰਚਾਰ ਮੁਹਿੰਮ ਵਿੱਚ ਨਵਾਂ ਰੰਗ ਦੇਖਣ ਨੂੰ ਮਿਲਿਆ, ਸਮੂਹ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੰਜੇ ਟੰਡਨ ਦੇ ਹੱਕ ਵਿਚ ਪੂਰੇ ਜ਼ੋਰ ਸ਼ੋਰਾ ਨਾਲ ਨਾਅਰੇਬਾਜ਼ੀ ਕਰਦੇ ਹੋਏ ਵੱਖ-ਵੱਖ ਇਲਾਕਿਆਂ ਵਿਚੋਂ ਲੰਘਿਆ, ਇਸ ਦੌਰਾਨ ਆਮ ਲੋਕਾਂ ਦਾ ਵੀ ਭਰਪੂਰ ਹੁੰਗਾਰਾ ਮਿਲਿਆ ਅਤੇ ਸ਼ਹਿਰ ਵਾਸੀਆਂ ਵੱਲੋਂ ਟੰਡਨ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ।

ਉਨ੍ਹਾਂ ਨੇ ਆਪਣੇ ਪਿਤਾ ਸਵਰਗਵਾਸੀ ਬਲਰਾਮ ਦਾਸ ਟੰਡਨ ਦੀ ਚੋਣ ਮੁਹਿੰਮ ਨੂੰ ਯਾਦ ਕਰਦਿਆਂ ਹੋਏ ਕਿਹਾ ਕਿ ਜਵਾਨੀ ਵਿੱਚ ਉਹ ਵੀ ਆਪਣੇ ਪਿਤਾ ਦੇ ਨਾਲ ਮੋਟਰਸਾਈਕਲ 'ਤੇ ਚੋਣ ਪ੍ਰਚਾਰ ਲਈ ਜਾਂਦੇ ਸਨ। ਉਨ੍ਹਾਂ ਨੌਜਵਾਨਾਂ ਵੱਲੋਂ ਮੋਟਰਸਾਈਕਲ ਰੈਲੀਆਂ ਰਾਹੀਂ ਚੋਣ ਪ੍ਰਚਾਰ ਕਰਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਦੇਸ਼ ਦਾ ਨੌਜਵਾਨ ਭਾਜਪਾ ਦੇ ਨਾਲ ਹੋਵੇਗਾ ਤਾਂ ਜਿੱਤ ਯਕੀਨੀ ਹੈ। ਸੈਕਟਰ-30 ਵਿੱਚ ਰੈਲੀ ਦੀ ਸਮਾਪਤੀ ਤੋਂ ਬਾਅਦ ਉਨ੍ਹਾਂ ਨੇ ਸਾਰਿਆਂ ਨਾਲ ਮਿਲ ਕੇ ਨਾਮਧਾਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦਿਨ ਆਸੀਸ ਪ੍ਰਾਪਤ ਕੀਤੀ। ਇਸ ਮੌਕੇ ਚੰਡੀਗੜ੍ਹ ਅਤੇ ਪੰਚਕੂਲਾ ਦੀ ਨਾਮਧਾਰੀ ਸੰਗਤ ਦੇ ਮੁਖੀ ਗੁਰਮੁਖ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰਮੁਖ ਸਿੰਘ ਨੇ ਸੰਜੇ ਟੰਡਨ ਨੂੰ ਲੋਕ ਸਭਾ ਚੋਣਾਂ ਵਿਚ ਭਾਰੀ ਵੋਟਾਂ ਨਾਲ ਜਿੱਤਣ ਦੀ ਅਸੀਸ ਵੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਭਾਈਚਾਰੇ ਦੀ ਪੈਰੋਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਾਮਧਾਰੀ ਭਾਈਚਾਰੇ ਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਗਊ ਰੱਖਿਆ ਲਈ ਉਨ੍ਹਾਂ ਦੇ ਪੈਰੋਕਾਰਾਂ ਦੀ ਕੁਰਬਾਨੀ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ। ਸੰਜੇ ਟੰਡਨ ਨੇ ਨਾਮਧਾਰੀ ਭਾਈਚਾਰੇ ਦੇ ਹੱਕ ਵਿਚ ਆਉਣ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲਈ ਇਹ ਅਸੀਸ ਬਹੁਤ ਮਾਅਨੇ ਰੱਖਦੀ ਹੈ ਕਿਉਂਕਿ ਨਾਮਧਾਰੀ ਸੰਗਤ ਦੇਸ਼ ਦੇ ਹਿੱਤ ਅਤੇ ਰਾਸ਼ਟਰੀ ਸੁਰੱਖਿਆ ਨੂੰ ਸਭ ਤੋਂ ਉੱਪਰ ਮੰਨਦਾ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande