ਸ਼੍ਰੋਮਣੀ ਅਕਾਲੀ ਦਲ ਨੂੰ ਪਟਿਆਲਾ ਜ਼ਿਲ੍ਹੇ 'ਚ ਵੱਡਾ ਹੁਲਾਰਾ
ਪਟਿਆਲਾ, 01 ਮਈ (ਹਿ. ਸ.)। ਸ਼੍ਰੋਮਣੀ ਅਕਾਲੀ ਦਲ ਦੀ ਇਸ ਪਾਰਲੀਮਾਨੀ ਹਲਕੇ ਵਿਚ ਮੁਹਿੰਮ ਨੂੰ ਉਸ ਵੇਲੇ ਬਹੁਤ ਵੱਡਾ ਹੁਲਾ
ਪਟਿਆਲਾ


ਪਟਿਆਲਾ, 01 ਮਈ (ਹਿ. ਸ.)। ਸ਼੍ਰੋਮਣੀ ਅਕਾਲੀ ਦਲ ਦੀ ਇਸ ਪਾਰਲੀਮਾਨੀ ਹਲਕੇ ਵਿਚ ਮੁਹਿੰਮ ਨੂੰ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅੱਜ ਆਪਣੇ ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਗੜ੍ਹੀ ਦੀ ਪਿੰਡ ਫਤਿਹਪੁਰ ਗੜ੍ਹੀ ਵਿਚਲੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਿਹਾ। ਉਹਨਾਂ ਕਿਹਾ ਕਿ ਜਥੇਦਾਰ ਗੜ੍ਹੀ ਉਹਨਾਂ ਦੇ ਨਜ਼ਦੀਕੀ ਮਿੱਤਰ ਹਨ ਜੋ ਬੀਤੇ ਸਮੇਂ ਵਿਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਜੋਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਹਮੇਸ਼ਾ ਆਪਣੀ ਮਾਂ ਪਾਰਟੀ ਅਕਾਲੀ ਦਲ ਲਈ ਚਿੰਤਤ ਰਹਿੰਦੇ ਸਨ। ਉਹਨਾਂ ਕਿਹਾ ਕਿ ਗੜ੍ਹੀ ਦੀ ਪਾਰਟੀ ਵਿਚ ਵਾਪਸੀ ਨਾਲ ਉਹਨਾਂ ਨੂੰ ਨਿੱਜੀ ਤੌਰ ’ਤੇ ਸਕੂਲ ਮਿਲਿਆ ਹੈ ਕਿਉਂਕਿ ਉਹਨਾਂ ਦੀ ਵਾਪਸੀ ਨਾਲ ਪਾਰਟੀ ਸਿਰਫ ਪਟਿਆਲਾ ਪਾਰਲੀਮਾਨੀ ਹਲਕੇ ਵਿਚ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਵਿਚ ਮਜ਼ਬੂਤ ਹੋਵੇਗੀ ਕਿਉਂਕਿ ਉਹਨਾਂ ਦੇ ਰਾਜਪੂਤ ਭਾਈਚਾਰੇ ਨੇ ਹਮੇਸ਼ਾ ਸਾਰੇ ਪੰਜਾਬ ਵਿਚ ਪਾਰਟੀ ਦੀ ਹਮਾਇਤ ਕੀਤੀ ਹੈ।

ਉਹਨਾਂ ਹੋਰ ਕਿਹਾ ਕਿ ਜਥੇਦਾਰ ਗੜ੍ਹੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਕੌਮ ਤੇ ਸਭਿਅਕ ਸਮਾਜ ਲਈ ਵੱਡਾ ਯੋਗਦਾਨ ਦਿੱਤਾ ਹੈ। ਉਹ ਮੇਰੇ ਭਰਾ ਵਾਂਗੂ ਹਨ ਅਤੇ ਮੈਂ ਬੀਤੇ ਸਮੇਂ ਵਿਚ ਉਹਨਾਂ ਨਾਲ ਨੇੜਿਓਂ ਕੰਮ ਕੀਤਾ ਹੈ। ਇਸ ਮੌਕੇ ਹਾਜ਼ਰ ਅਨੇਕਾਂ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਇਹ ਵੀ ਦੱਸਿਆ ਕਿ ਕਿਵੇਂ ਉਹ ਪਿਛਲੇ 55 ਸਾਲਾਂ ਤੋਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਰਲ ਕੇ ਪੰਜਾਬ ਦੀ ਬੇਹਤਰੀ ਵਾਸਤੇ ਕੰਮ ਕਰਦੇ ਆ ਰਹੇ ਹਨ।

ਉਹਨਾਂ ਨੇ ਇਹ ਵੀ ਕਿਹਾ ਕਿ ਕੌਮੀ ਪਾਰਟੀਆਂ ਨੇ ਕਿਸਾਨਾਂ ਲਈ ਸੂਬੇ ਦੀਆਂ ਸਰਹੱਦਾਂ ਬੰਦ ਕੀਤੀਆਂ ਹਨ ਤਾਂ ਹੁਣ ਪੰਜਾਬੀ 1 ਜੂਨ 2024 ਨੂੰ ਉਹਨਾਂ ਖਿਲਾਫ ਅਤੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੇ ਹੱਕ ਵਿਚ ਵੋਟਾਂ ਪਾ ਕੇ ਉਹਨਾਂ ਦਾ ਸੂਬੇ ਵਿਚ ਦਾਖਲਾ ਬੰਦ ਕਰ ਦੇਣ। ਉਹਨਾਂ ਕਿਹਾ ਕਿ ਇਹ ਸਿਰਫ ਉਹਨਾਂ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਉਹਨਾਂ ਲਈ ਕੰਮ ਕੀਤਾ ਤੇ ਭਵਿੱਖ ਵਿਚ ਵੀ ਕੰਮ ਕਰਦੀ ਰਹੇਗੀ।

ਇਸ ਮੌਕੇ ਜਥੇਦਾਰ ਗੜ੍ਹੀ ਨੇ ਉਹਨਾਂ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਕਿਸੇ ਵੀ ਹੋਰ ਪਾਰਟੀ ਨੇ ਪੰਜਾਬ ਲਈ ਇੰਨਾ ਕੰਮ ਨਹੀਂ ਕੀਤਾ ਜਿੰਨਾ ਅਕਾਲੀ ਦਲ ਨੇ ਕੀਤਾ ਹੈ। ਕੌਮੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਖਿਲਾਫ ਕੰਮ ਕੀਤਾ ਹੈ। ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਦੇ ਸਾਰੇ ਲਟਕਦੇ ਮਸਲੇ ਹੱਲ ਕਰਵਾਉਣ ਲਈ ਅਕਾਲੀ ਦਲ ਦੀ ਡਟਵੀਂ ਹਮਾਇਤ ਕਰਨ। ਉਹਨਾਂ ਇਹ ਵੀ ਐਲਾਨ ਕੀਤਾ ਕਿ ਉਹ ਅਤੇ ਉਹਨਾਂ ਦੀ ਟੀਮ ਹੁਣ ਪਟਿਆਲਾ ਪਾਰਲੀਮਾਨੀ ਹਲਕੇ ਵਿਚ ਪਾਰਟੀ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਦੀ ਜਿੱਤ ਵਾਸਤੇ ਦਿਨ ਰਾਤ ਇਕ ਕਰ ਦੇਣਗੇ।

ਐਨ ਕੇ ਸ਼ਰਮਾ ਨੇ ਵੀ ਇਹ ਦੱਸਿਆ ਕਿ ਕਿਵੇਂ ਉਹਨਾਂ ਦਹਾਕਿਆਂ ਪਹਿਲਾਂ ਇਕੱਠਿਆਂ ਜਥੇਦਾਰ ਗੜ੍ਹੀ ਨਾਲ ਸਿਆਸੀ ਸਫਰ ਸ਼ੁਰੂ ਕੀਤਾ ਤੇ ਰਲ ਕੇ ਕੰਮ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਪਹਿਲ ਦਿੱਤੀ ਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਸ ਹਲਕੇ ਵਿਚ ਜਿੱਤ ਲਈ ਇਹ ਵਰਕਰ ਹੀ ਸਭ ਤੋਂ ਵੱਡੀ ਭੂਮਿਕਾ ਨਿਭਾਉਣਗੇ।

ਇਸ ਮੌਕੇ ਸੀਨੀਅਰ ਆਗੂ ਤੇ ਰਾਜਪੁਰਾ ਦੇ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ ਨੇ ਵੀ ਜਥੇਦਾਰ ਗੜ੍ਹੀ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande