ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਸ਼ਾਹ ਅੱਜ ਉੱਤਰ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿੱਚ ਕਰਨਗੇ ਚੋਣ ਪ੍ਰਚਾਰ
ਨਵੀਂ ਦਿੱਲੀ, 02 ਮਈ (ਹਿ.ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ
06


ਨਵੀਂ ਦਿੱਲੀ, 02 ਮਈ (ਹਿ.ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਅੱਜ ਉੱਤਰ ਪ੍ਰਦੇਸ਼ ਦੇ ਚੋਣ ਦੌਰੇ 'ਤੇ ਹੋਣਗੇ। ਸ਼ਾਹ ਇਸ ਵਾਰ ਆਮ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 400 ਪਾਰ ਦੇ ਟੀਚੇ ਦੀ ਪੂਰਤੀ ਲਈ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਭਾਜਪਾ ਨੇ ਪਾਰਟੀ ਦੇ ਸੀਨੀਅਰ ਨੇਤਾ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੇ ਅੱਜ ਦੇ ਚੋਣ ਦੌਰੇ ਦਾ ਪ੍ਰੋਗਰਾਮ ਆਪਣੇ ਐਕਸ ਹੈਂਡਲ 'ਤੇ ਸਾਂਝਾ ਕੀਤਾ ਹੈ।

ਭਾਜਪਾ ਦੇ ਐਕਸ ਹੈਂਡਲ ਮੁਤਾਬਕ ਪਾਰਟੀ ਨੇਤਾ ਅਮਿਤ ਸ਼ਾਹ ਦਾ ਉੱਤਰ ਪ੍ਰਦੇਸ਼ ਦੌਰਾ ਅੱਜ ਬਰੇਲੀ ਤੋਂ ਸ਼ੁਰੂ ਹੋਵੇਗਾ। ਸ਼ਾਹ ਦੁਪਹਿਰ 12:30 ਵਜੇ ਰਾਮਲੀਲਾ ਮੈਦਾਨ 'ਚ ਭਾਜਪਾ ਦੀ ਵਿਸ਼ਾਲ ਜਨਸਭਾ ਨੂੰ ਸੰਬੋਧਿਤ ਕਰਨਗੇ। ਇਸ ਤੋਂ ਬਾਅਦ ਸ਼ਾਹ ਬਦਾਯੂੰ ਪਹੁੰਚਣਗੇ। ਗ੍ਰਹਿ ਮੰਤਰੀ ਸ਼ਾਹ ਇੱਥੇ ਇਸਲਾਮੀਆ ਇੰਟਰ ਕਾਲਜ ਦੀ ਗਰਾਊਂਡ ਵਿੱਚ ਦੁਪਹਿਰ 2:15 ਵਜੇ ਪਾਰਟੀ ਦੀ ਜਨਸਭਾ ਵਿੱਚ ਹਿੱਸਾ ਲੈਣਗੇ। ਅੱਜ ਆਪਣੇ ਉੱਤਰ ਪ੍ਰਦੇਸ਼ ਦੌਰੇ ਦੇ ਅੰਤ ਵਿੱਚ ਉਹ ਸੀਤਾਪੁਰ ਵਿੱਚ ਜਨਸਭਾ ਨੂੰ ਸੰਬੋਧਨ ਕਰਨਗੇ। ਇਹ ਜਨਸਭਾ ਸ਼ਾਮ 4 ਵਜੇ ਲਹਿਰਪੁਰ ਵਿਖੇ ਹੋਵੇਗੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande