ਲਾਲੜੂ: ਵੱਡੀ ਗਿਣਤੀ ਨੌਜਵਾਨਾਂ ਨੇ ਕਾਂਗਰਸ ਦਾ ਪੱਲਾ ਫੜਿਆ
ਲਾਲੜੂ, 02 ਮਈ (ਹਿ. ਸ.)। ਲਾਲੜੂ ਦੇ ਵਾਰਡ ਨੰਬਰ-11 ’ਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਇਸ ਵਾਰਡ ਦ
ਲਾਲੜੂ


ਲਾਲੜੂ, 02 ਮਈ (ਹਿ. ਸ.)। ਲਾਲੜੂ ਦੇ ਵਾਰਡ ਨੰਬਰ-11 ’ਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਇਸ ਵਾਰਡ ਦੇ ਵੱਡੀ ਗਿਣਤੀ ਨੌਜਵਾਨ ਸਾਬਕਾ ਕੌਂਸਲਰ ਤੇ ਕਾਂਗਰਸੀ ਆਗੂ ਜਗਤਾਰ ਸਿੰਘ ਰਾਠੀ, ਵਾਰਡ ਨੰਬਰ-12 ਤੋਂ ਮਨੀਸ਼ ਕੁਮਾਰ, ਪ੍ਰੇਮ ਚੰਦ ਗਿੱਲ ਤੇ ਬਲਕਾਰ ਸਿੰਘ ਦੀ ਪ੍ਰੇਰਨਾ ਸਦਕਾ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਏ ਇਨ੍ਹਾਂ ਨੌਜਵਾਨਾਂ ਦਾ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਸਿਰੋਪਾਓ ਪਾ ਕੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਇਸ ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਜੇਕਰ ਕਿਸੇ ਪਾਰਟੀ ਨੂੰ ਬਜ਼ੁਰਗਾਂ ਦਾ ਅਸ਼ੀਰਵਾਦ ਤੇ ਨੌਜਵਾਨਾਂ ਦਾ ਜਜ਼ਬਾ ਮਿਲ ਜਾਵੇ ਤਾਂ ਉਸ ਦੀ ਤਰੱਕੀ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਨੇ ਰਾਹੁਲ ਗਾਂਧੀ ਨੂੰ ਦਬਾਉਣ ਲਈ ਕੀ ਕੁੱਝ ਨਹੀਂ ਕੀਤਾ। ਉਨ੍ਹਾਂ ਦੀ ਮੈਂਬਰੀ ਰੱਦ ਕਰਵਾਈ,ਘਰ ਖੋਹਿਆ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਦੇਸ਼ ਦੇ ਮੁੱਦੇ ਉਠਾਉਣੇ ਨਹੀਂ ਛੱਡੇ। ਆਮ ਆਦਮੀ ਪਾਰਟੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚਾਵਾਂ ਨਾਲ ਸਰਕਾਰ ਬਣਾਈ ਗਈ ਸੀ ਪਰ ਦੋ ਸਾਲ ਵਿੱਚ ਲੋਕਾਂ ਦੇ ਪੱਲੇ ਨਿਰਾਸ਼ਾ ਤੋਂ ਸਿਵਾਏ ਕੁੱਝ ਨਹੀਂ ਪਿਆ।ਅਕਾਲੀ ਦਲ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਨੂੰ ਪਾਈ ਹਰ ਵੋਟ ਦੇਰ-ਸਵੇਰ ਭਾਜਪਾ ਨੂੰ ਹੀ ਜਾਣੀ ਹੈ। ਅੰਤ ਵਿੱਚ ਉਨ੍ਹਾਂ ਦੇਸ਼ ਤੇ ਸੰਵਿਧਾਨ ਨੂੰ ਬਚਾਉਣ ਲਈ ਇੱਕ-ਇੱਕ ਵੋਟ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨੂੰ ਪਾਉਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande