ਹਰੇ ਨਿਸ਼ਾਨ 'ਤੇ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੈਕਸ 293 ਅੰਕ ਉੱਛਲਿਆ
ਨਵੀਂ ਦਿੱਲੀ, 02 ਮਈ (ਹਿ.ਸ.)। ਇਸ ਹਫਤੇ ਦੇ ਚੌਥੇ ਕਾਰੋਬਾਰੀ ਦਿਨ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ 'ਤੇ
13


ਨਵੀਂ ਦਿੱਲੀ, 02 ਮਈ (ਹਿ.ਸ.)। ਇਸ ਹਫਤੇ ਦੇ ਚੌਥੇ ਕਾਰੋਬਾਰੀ ਦਿਨ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ 'ਤੇ ਖੁੱਲ੍ਹਿਆ। ਸ਼ੇਅਰ ਬਾਜ਼ਾਰ ਦੇ ਦੋਵੇਂ ਪ੍ਰਮੁੱਖ ਸੂਚਕਾਂਕ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ ਸੈਂਸੈਕਸ 293.51 ਅੰਕ ਜਾਂ 0.398 ਫੀਸਦੀ ਮਜ਼ਬੂਤੀ ਨਾਲ 74,776.29 ਅੰਕਾਂ 'ਤੇ ਟ੍ਰੈਂਡ ਕਰ ਰਿਹਾ ਹੈ। ਨੈਸ਼ਨਲ ਸਟਾਕ ਐਕਸਚੇਂਜ (ਐਨ. ਐਸ. ਈ.) ਦਾ ਨਿਫਟੀ ਵੀ 91.65 ਅੰਕ ਜਾਂ 0.41 ਫੀਸਦੀ ਦੀ ਮਜ਼ਬੂਤੀ ਨਾਲ 22,696.40 ਅੰਕ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਸ਼ੇਅਰ ਬਾਜ਼ਾਰ 'ਚ ਸ਼ੁਰੂਆਤੀ ਕਾਰੋਬਾਰ ਦੌਰਾਨ ਬੀ.ਪੀ.ਸੀ.ਐੱਲ., ਹੀਰੋ ਮੋਟੋਕਾਰਪ, ਮਹਿੰਦਰਾ, ਪਾਵਰ ਗਰਿੱਡ, ਬਜਾਜ ਫਿਨਸਰਵ, ਅਡਾਨੀ ਇੰਟਰਪ੍ਰਾਈਜਿਜ਼ ਅਤੇ ਕੋਲ ਇੰਡੀਆ ਦੇ ਸ਼ੇਅਰਾਂ 'ਚ ਤੇਜ਼ੀ ਨਜ਼ਰ ਆਈ ਹੈ, ਜਦਕਿ ਕੋਟਕ ਮਹਿੰਦਰਾ ਬੈਂਕ, ਹਿੰਡਾਲਕੋ, ਮਾਰੂਤੀ ਸੁਜ਼ੂਕੀ, ਡਿਵੀਜ਼ ਲੈਬਜ਼, ਭਾਰਤੀ ਏਅਰਟੈੱਲ, ਵਿਪਰੋ ਅਤੇ ਇੰਫੋਸਿਸ ਦੇ ਸ਼ੇਅਰ ਕਮਜ਼ੋਰੀ 'ਤੇ ਕਾਰੋਬਾਰ ਕਰਦੇ ਨਜ਼ਰ ਆਏ। ਹਾਲਾਂਕਿ, ਨਿਫਟੀ ਆਈਟੀ ਸੂਚਕਾਂਕ ਮਾਮੂਲੀ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ, ਜਦਕਿ ਬਾਕੀ ਸਾਰੇ ਸੈਕਟਰਲ ਸੂਚਕਾਂਕ ’ਚ ਤੇਜ਼ੀ ਨਜ਼ਰ ਆ ਰਹੀ ਹੈ।

ਜ਼ਿਕਰਯੋਗ ਹੈ ਕਿ 1 ਮਈ ਨੂੰ ਮਜ਼ਦੂਰ ਦਿਵਸ ਅਤੇ ਮਹਾਰਾਸ਼ਟਰ ਦਿਵਸ ਦੇ ਮੌਕੇ 'ਤੇ ਸ਼ੇਅਰ ਬਾਜ਼ਾਰ ਬੰਦ ਸੀ। ਇਸ ਤੋਂ ਪਹਿਲਾਂ 30 ਅਪ੍ਰੈਲ ਨੂੰ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਬੰਦ ਹੋਇਆ ਸੀ। ਸੈਂਸੈਕਸ 189 ਅੰਕਾਂ ਦੀ ਗਿਰਾਵਟ ਨਾਲ 74,482 'ਤੇ ਬੰਦ ਹੋਇਆ। ਉੱਥੇ ਹੀ ਨਿਫਟੀ 38 ਅੰਕਾਂ ਦੀ ਗਿਰਾਵਟ ਨਾਲ 22,604 ਦੇ ਪੱਧਰ 'ਤੇ ਬੰਦ ਹੋਇਆ ਸੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande