ਦਿੱਲੀ ਮਹਿਲਾ ਕਮਿਸ਼ਨ ਦੇ 223 ਮੁਲਾਜ਼ਮਾਂ ਨੂੰ ਹਟਾਇਆ
ਨਵੀਂ ਦਿੱਲੀ, 02 ਮਈ (ਹਿ.ਸ.)। ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਦੇ ਹੁਕਮਾਂ ਤੋਂ ਬਾਅਦ, ਦਿੱਲੀ ਮਹਿਲਾ ਕਮਿਸ
22


ਨਵੀਂ ਦਿੱਲੀ, 02 ਮਈ (ਹਿ.ਸ.)। ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਦੇ ਹੁਕਮਾਂ ਤੋਂ ਬਾਅਦ, ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਯੂ) ਤੋਂ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਦੋਸ਼ ਹੈ ਕਿ ਡੀਸੀਡਬਲਿਊ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨ੍ਹਾਂ ਨੂੰ ਨਿਯਮਾਂ ਦੇ ਉਲਟ ਨਿਯੁਕਤ ਕੀਤਾ ਸੀ।

ਡੀਸੀਡਬਲਯੂ ਦੇ ਆਦੇਸ਼ ਦੀ ਕਾਪੀ ਵੀਰਵਾਰ ਨੂੰ ਐਕਸ 'ਤੇ ਸਾਂਝੀ ਕੀਤੀ ਗਈ। ਡੀਸੀਡਬਲਯੂ ਐਕਟ ਦਾ ਹਵਾਲਾ ਦਿੰਦੇ ਹੋਏ, ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਸਿਰਫ 40 ਕਰਮਚਾਰੀਆਂ ਨੂੰ ਭਰਤੀ ਕਰ ਸਕਦਾ ਹੈ, ਪਰ ਲੈਫਟੀਨੈਂਟ ਗਵਰਨਰ ਦੀ ਮਨਜ਼ੂਰੀ ਤੋਂ ਬਿਨਾਂ 223 ਨਵੀਆਂ ਅਸਾਮੀਆਂ ਬਣਾ ਦਿੱਤੀਆਂ ਗਈਆਂ ਹਨ। ਕਮਿਸ਼ਨ ਕੋਲ ਠੇਕੇ ’ਤੇ ਮੁਲਾਜ਼ਮਾਂ ਦੀ ਨਿਯੁਕਤੀ ਦਾ ਅਧਿਕਾਰ ਨਹੀਂ ਹੈ।

ਦੂਜੇ ਪਾਸੇ ਮਾਲੀਵਾਲ ਨੇ ਇਸ ਫੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਮਾਲੀਵਾਲ ਨੇ ਕਿਹਾ ਕਿ ਉਪ ਰਾਜਪਾਲ ਨੇ ਦਿੱਲੀ ਮਹਿਲਾ ਕਮਿਸ਼ਨ 'ਚ ਠੇਕੇ 'ਤੇ ਰੱਖੇ ਸਾਰੇ ਕਰਮਚਾਰੀਆਂ ਨੂੰ ਹਟਾ ਦਿੱਤਾ ਹੈ। ਕਮਿਸ਼ਨ ਵਿੱਚ ਕੁੱਲ 90 ਮੁਲਾਜ਼ਮ ਹਨ, ਜਿਨ੍ਹਾਂ ਵਿੱਚੋਂ ਸਿਰਫ਼ 8 ਲੋਕ ਹੀ ਸਰਕਾਰ ਵੱਲੋਂ ਦਿੱਤੇ ਗਏ ਹਨ, ਬਾਕੀ ਮੁਲਾਜ਼ਮ 3-3 ਮਹੀਨਿਆਂ ਦੇ ਠੇਕੇ ’ਤੇ ਹਨ। ਜੇਕਰ ਠੇਕੇ 'ਤੇ ਰੱਖੇ ਸਾਰੇ ਮੁਲਾਜ਼ਮਾਂ ਨੂੰ ਹਟਾਇਆ ਗਿਆ ਤਾਂ ਮਹਿਲਾ ਕਮਿਸ਼ਨ ਨੂੰ ਤਾਲਾ ਲੱਗ ਜਾਵੇਗਾ। ਮਾਲੀਵਾਲ ਨੇ ਕਿਹਾ ਹੈ ਕਿ ਉਹ ਮਹਿਲਾ ਕਮਿਸ਼ਨ ਨੂੰ ਬੰਦ ਨਹੀਂ ਹੋਣ ਦੇਣਗੇ, ਭਾਵੇਂ ਉਨ੍ਹਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਜਾਵੇ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande