ਸਰਾਫਾ ਬਾਜ਼ਾਰ 'ਚ ਮੁੜ ਤੇਜ਼ੀ, ਸੋਨੇ-ਚਾਂਦੀ ਦੀ ਚਮਕ ਵਧੀ
ਨਵੀਂ ਦਿੱਲੀ, 03 ਮਈ (ਹਿ.ਸ.)। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਿਰਾਵਟ ਦਾ ਸਾਹਮਣਾ ਕਰਨ ਤੋਂ ਬਾਅਦ ਅੱਜ ਘਰੇਲੂ ਸਰਾਫਾ
14


ਨਵੀਂ ਦਿੱਲੀ, 03 ਮਈ (ਹਿ.ਸ.)। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਿਰਾਵਟ ਦਾ ਸਾਹਮਣਾ ਕਰਨ ਤੋਂ ਬਾਅਦ ਅੱਜ ਘਰੇਲੂ ਸਰਾਫਾ ਬਾਜ਼ਾਰ 'ਚ ਮਜ਼ਬੂਤੀ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ 'ਚ ਸੋਨਾ 700 ਤੋਂ 750 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਗਿਆ ਹੈ। ਇਸ ਤੇਜ਼ੀ ਕਾਰਨ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ 'ਚ 24 ਕੈਰੇਟ ਸੋਨਾ 72,280 ਰੁਪਏ ਤੋਂ 72,430 ਰੁਪਏ ਪ੍ਰਤੀ ਗ੍ਰਾਮ ਦੇ ਵਿਚਕਾਰ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ 22 ਕੈਰੇਟ ਸੋਨਾ ਵੀ 66,260 ਤੋਂ 66,410 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਵਿਕ ਰਿਹਾ ਹੈ।

ਦੇਸ਼ ਭਰ 'ਚ ਅੱਜ ਸਿਰਫ ਚੇਨਈ ਦੇ ਸਰਾਫਾ ਬਾਜ਼ਾਰ 'ਚ 24 ਕੈਰੇਟ ਸੋਨਾ 73 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਤੋਂ ਉੱਪਰ ਅਤੇ 22 ਕੈਰੇਟ ਸੋਨਾ 67 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਤੋਂ ਉੱਪਰ ਵਿਕ ਰਿਹਾ ਹੈ। ਸੋਨੇ ਵਾਂਗ ਚਾਂਦੀ ਵੀ ਅੱਜ 700 ਰੁਪਏ ਪ੍ਰਤੀ ਕਿਲੋਗ੍ਰਾਮ ਮਜ਼ਬੂਤ ਹੋਈ ਹੈ। ਇਸ ਵਾਧੇ ਕਾਰਨ ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਚਾਂਦੀ 83,600 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਕਾਰੋਬਾਰ ਕਰ ਰਹੀ ਹੈ।

ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ 24 ਕੈਰੇਟ ਸੋਨਾ 72,430 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ, ਜਦਕਿ 22 ਕੈਰੇਟ ਸੋਨੇ ਦੀ ਕੀਮਤ 66,410 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ। ਇਸੇ ਤਰ੍ਹਾਂ ਮੁੰਬਈ 'ਚ 24 ਕੈਰੇਟ ਸੋਨਾ 72,280 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 66,260 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ। ਚੇਨਈ ਦੇ ਸਰਾਫਾ ਬਾਜ਼ਾਰ 'ਚ ਅੱਜ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 73,260 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 67,160 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ ਹੈ। ਇਨ੍ਹਾਂ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਅਹਿਮਦਾਬਾਦ 'ਚ ਅੱਜ 24 ਕੈਰੇਟ ਸੋਨਾ 72,330 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਅਤੇ 22 ਕੈਰੇਟ ਸੋਨਾ 66,310 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਕੋਲਕਾਤਾ 'ਚ 24 ਕੈਰੇਟ ਸੋਨਾ 72,280 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 66,260 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਹੈ।

ਲਖਨਊ ਦੇ ਸਰਾਫਾ ਬਾਜ਼ਾਰ 'ਚ ਅੱਜ 24 ਕੈਰੇਟ ਸੋਨਾ 72,430 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ ਅਤੇ 22 ਕੈਰੇਟ ਸੋਨਾ 66,410 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ। ਪਟਨਾ 'ਚ 24 ਕੈਰੇਟ ਸੋਨੇ ਦੀ ਕੀਮਤ 72,330 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ, ਜਦਕਿ 22 ਕੈਰੇਟ ਸੋਨਾ 66,310 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ। ਇਸੇ ਤਰ੍ਹਾਂ ਜੈਪੁਰ 'ਚ 24 ਕੈਰੇਟ ਸੋਨਾ 72,430 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 66,410 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕ ਰਿਹਾ ਹੈ।

ਦੇਸ਼ ਦੇ ਹੋਰ ਸੂਬਿਆਂ ਵਾਂਗ ਕਰਨਾਟਕ, ਤੇਲੰਗਾਨਾ ਅਤੇ ਓਡੀਸ਼ਾ ਦੇ ਸਰਾਫਾ ਬਾਜ਼ਾਰਾਂ 'ਚ ਵੀ ਅੱਜ ਸੋਨੇ ਦੀ ਕੀਮਤ 'ਚ ਤੇਜ਼ੀ ਆਈ ਹੈ। ਇਨ੍ਹਾਂ ਤਿੰਨਾਂ ਰਾਜਾਂ ਦੀਆਂ ਰਾਜਧਾਨੀਆਂ ਬੈਂਗਲੁਰੂ, ਹੈਦਰਾਬਾਦ ਅਤੇ ਭੁਵਨੇਸ਼ਵਰ 'ਚ ਅੱਜ 24 ਕੈਰੇਟ ਸੋਨਾ 72,280 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਇਸੇ ਤਰ੍ਹਾਂ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਰਾਫਾ ਬਾਜ਼ਾਰਾਂ 'ਚ 22 ਕੈਰੇਟ ਸੋਨਾ 66,260 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਵਿਕ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande