ਫਿਰੋਜ਼ਪੁਰ: ਪਿੰਡ ਬੰਡਾਲਾ ਦੇ ਗੁਰੂ ਘਰ 'ਚ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਸੰਗਤ ਨੇ ਕੁੱਟਿਆ, ਮੌਤ
ਫਿਰੋਜ਼ਪੁਰ, 04 ਮਈ (ਹਿ. ਸ.)। ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਗੁਰਦੁਆਰਾ ਸਾਹਿਬ ’ਚ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍
ਮ


ਫਿਰੋਜ਼ਪੁਰ, 04 ਮਈ (ਹਿ. ਸ.)। ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਗੁਰਦੁਆਰਾ ਸਾਹਿਬ ’ਚ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਭੀੜ ਨੇ ਮੌਕੇ ’ਤੇ ਇਕੱਠੇ ਹੋ ਕੇ ਬੇਅਦਬੀ ਕਰਨ ਵਾਲੇ ਦੀ ਰੱਜ ਕੇ ਕੁੱਟਮਾਰ ਕੀਤੀ ਤੇ ਵਿਅਕਤੀ ਦੀ ਕੁੱਟਮਾਰ ਉਪਰੰਤ ਮੌਤ ਹੋ ਗਈ।

ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਬਾਅਦ ਦੁਪਹਿਰ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿੱਚ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਪਿੰਡ ਤਲੀ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਨੂੰ ਆਸ-ਪਾਸ ਦੀ ਸੰਗਤ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਭੀੜ ਨੇ ਉਸ ਨੂੰ ਕੁੱਟ-ਕੁੱਟ ਮੌਤ ਦੇ ਘਾਟ ਉਤਾਰ ਦਿੱਤਾ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande