ਪਟਿਆਲਾ: ਭਾਜਪਾ ਦੀ ਉਮੀਦਵਾਰ ਖਿਲਾਫ ਪ੍ਰਦਰਸ਼ਨ ਦੌਰਾਨ ਇੱਕ ਕਿਸਾਨ ਦੀ ਮੌਤ
ਪਟਿਆਲਾ, 04 ਮਈ (ਹਿ. ਸ.)। ਸ਼ਨੀਵਾਰ ਨੂੰ ਪਟਿਆਲਾ 'ਚ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
035


035


ਪਟਿਆਲਾ, 04 ਮਈ (ਹਿ. ਸ.)। ਸ਼ਨੀਵਾਰ ਨੂੰ ਪਟਿਆਲਾ 'ਚ ਭਾਜਪਾ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਇਕ ਕਿਸਾਨ ਦੀ ਮੌਤ ਹੋ ਗਈ। ਇਹ ਪ੍ਰਦਰਸ਼ਨ ਰਾਜਪੁਰਾ ਦੇ ਪਿੰਡ ਸੇਹਰਾ ਵਿੱਚ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਕਿਸਾਨ ਸੁਰਿੰਦਰਪਾਲ ਸਿੰਘ (45) ਜ਼ਮੀਨ 'ਤੇ ਡਿੱਗ ਗਿਆ। ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੁਰਿੰਦਰਪਾਲ ਪਿੰਡ ਆਕੜੀ ਦਾ ਰਹਿਣ ਵਾਲਾ ਸੀ। ਉਸਦੀ ਲਾਸ਼ ਨੂੰ ਸਿਵਲ ਲਾਈਨ ਹਸਪਤਾਲ ਰਾਜਪੁਰਾ ਵਿਖੇ ਰਖਵਾਇਆ ਗਿਆ ਹੈ।

ਕਿਸਾਨਾਂ ਨੇ ਦੋਸ਼ ਲਾਇਆ ਕਿ ਪ੍ਰਨੀਤ ਕੌਰ ਦੇ ਗੰਨਮੈਨ ਨੇ ਕਿਸਾਨਾਂ ਦੀ ਧੱਕਾਮੁੱਕੀ ਅਤੇ ਗੁੰਡਾਗਰਦੀ ਕੀਤੀ। ਇਸ ਦੌਰਾਨ ਸੁਰਿੰਦਰਪਾਲ ਸਿੰਘ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਕਿਸਾਨਾਂ ਨੇ ਕਿਸਾਨ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਹ ਪ੍ਰਨੀਤ ਕੌਰ ਦੇ ਗੰਨਮੈਨ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹੋਏ ਹਨ। ਉਧਰ ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ ਨੇ ਮ੍ਰਿਤਕ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦੀ ਘੜੀ ਵਿੱਚ ਉਨਾਂ ਨੂੰ ਹੌਂਸਲਾ ਦਿੱਤਾ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨਾਂ ਦੇ ਨਾਲ ਖੜਾ ਹੈ।

ਪਟਿਆਲਾ ਹਲਕੇ ਵਿਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਪ੍ਰੋਗਰਾਮ ਵਿਚ ਧੱਕਾ ਮੁੱਕੀ ਕਾਰਣ ਕਿਸਾਨ ਦੀ ਹੋਈ ਮੌਤ ਨੂੰ ਬੇਹੱਦ ਦੁਖਦਾਈ ਕਰਾਰ ਦਿੰਦਿਆਂ ਇਥੇ ਜਾਰੀ ਕੀਤੇ ਬਿਆਨ ਵਿਚ ਐਨਕੇ ਸ਼ਰਮਾ ਨੇ ਕਿਹਾ ਕਿ ਸਾਰੀਆਂ ਹੀ ਕੌਮੀ ਪਾਰਟੀਆਂ ਦੇਸ਼ ਦੇ ਅੰਨਦਾਤੇ ਦੀਆਂ ਦੁਸ਼ਮਣ ਸਾਬਤ ਹੋ ਰਹੀਆਂ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande