ਰੋਹਿਤ ਵੇਮੁਲਾ ਮਾਮਲੇ 'ਚ ਨਿਆਂ ਯਕੀਨੀ ਬਣਾਏਗੀ ਕਾਂਗਰਸ : ਕੇਸੀ ਵੇਣੂਗੋਪਾਲ
ਨਵੀਂ ਦਿੱਲੀ, 05 ਮਈ (ਹਿ.ਸ.)। ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ
22


ਨਵੀਂ ਦਿੱਲੀ, 05 ਮਈ (ਹਿ.ਸ.)। ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਰੋਹਿਤ ਵੇਮੁਲਾ ਮਾਮਲੇ 'ਚ ਨਿਆਂ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਤੇਲੰਗਾਨਾ ਪੁਲਿਸ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਕਲੋਜ਼ਰ ਰਿਪੋਰਟ ਜੂਨ 2023 ਵਿੱਚ ਤਿਆਰ ਕੀਤੀ ਗਈ ਸੀ। ਤੇਲੰਗਾਨਾ 'ਚ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਣ ਤੋਂ ਪਹਿਲਾਂ ਕੀਤੀ ਗਈ ਜਾਂਚ 'ਚ ਕਈ ਕਮੀਆਂ ਸਨ।

ਵੇਣੂਗੋਪਾਲ ਦਾ ਬਿਆਨ ਤੇਲੰਗਾਨਾ ਪੁਲਿਸ ਦੀ ਕਲੋਜ਼ਰ ਰਿਪੋਰਟ ਦੇ ਆਧਾਰ 'ਤੇ ਬੀਜੇਪੀ ਦੇ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਆਇਆ ਹੈ। ਪੁਲਿਸ ਨੇ ਆਪਣੀ ਕਲੋਜ਼ਰ ਰਿਪੋਰਟ ਵਿੱਚ ਕਿਹਾ ਸੀ ਕਿ ਰੋਹਿਤ ਵੇਮੁਲਾ ਦਲਿਤ ਨਹੀਂ ਸੀ ਅਤੇ ਉਸਨੂੰ ਡਰ ਸੀ ਕਿ ਇਸ ਗੱਲ ਦਾ ਪਰਦਾਫਾਸ਼ ਨਾ ਹੋਵੇ। ਇਸ ਕਾਰਨ ਉਸਨੇ ਖੁਦਕੁਸ਼ੀ ਕਰ ਲਈ। ਵੇਣੂਗੋਪਾਲ ਨੇ ਐਕਸ ਪੋਸਟ ਵਿੱਚ ਕਿਹਾ ਕਿ ਰੋਹਿਤ ਵੇਮੁਲਾ ਦੀ ਮੌਤ ਇੱਕ ਗੰਭੀਰ ਅੱਤਿਆਚਾਰ ਸੀ ਜਿਸ ਨੇ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਵਿਸ਼ੇਸ਼ ਰੂਪ ’ਚ ਯੂਨੀਵਰਸਿਟੀ ਕੈਂਪਸਾਂ ਵਿੱਚ ਜਾਤੀ ਅਤੇ ਫਿਰਕੂ ਅੱਤਿਆਚਾਰਾਂ ਦੇ ਮੁੱਦੇ ਨੂੰ ਸੰਬੋਧਨ ਕਰਦੇ ਹੋਏ ਇੱਕ ਰੋਹਿਤ ਵੇਮੁਲਾ ਐਕਟ ਪਾਸ ਕਰਾਂਗੇ। ਇਹ ਯਕੀਨੀ ਬਣਾਏਗਾ ਕਿ ਸਮਾਜਿਕ-ਆਰਥਿਕ ਪਛੜੇਪਣ ਤੋਂ ਆਉਣ ਵਾਲੇ ਕਿਸੇ ਵੀ ਵਿਦਿਆਰਥੀ ਨੂੰ ਮੁੜ ਰੋਹਿਤ ਵਰਗੀ ਦੁਰਦਸ਼ਾ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande